ਪਾਕਿ ਗੁਰੂ ਘਰ ਦੇ ਦਰਸ਼ਨਾਂ ਲਈ ਕੱਲ੍ਹ ਸਭ ਵੱਧ ਸ਼ਰਧਾਲੂ ਗਏ 
Published : Nov 25, 2019, 10:25 am IST
Updated : Nov 25, 2019, 10:25 am IST
SHARE ARTICLE
Kartarpur Sahib
Kartarpur Sahib

ਭਾਰਤ ਤੋਂ ਕੱਲ੍ਹ ਦੇ ਦਿਨ 1450 ਸ਼ਰਧਾਲੂਆਂ ਦਾ ਜੱਥਾ ਗਿਆ ਹੈ

ਚੰਡੀਗੜ੍ਹ- ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਕੱਲ੍ਹ ਦੇ ਦਿਨ 1450 ਸ਼ਰਧਾਲੂਆਂ ਦਾ ਜੱਥਾ ਗਿਆ ਹੈ। ਇਸੇ ਤਰ੍ਹਾਂ ਧੁੱਸੀ ਬੰਨ੍ਹ ਤੇ ਬਣੇ ਕਰਤਾਰਪੁਰ ਦਰਸ਼ਨ ਥਾਂ ਉੱਤੇ ਵੀ ਸ਼ਾਮ ਤੱਕ ਦਰਸ਼ਨ ਕਰਨ ਲਈ ਸੰਗਤ ਦੀ ਭਾਰੀ ਭੀੜ ਲੱਗੀ ਰਹੀ। 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਕੱਲ੍ਹ ਸਭ ਤੋਂ ਵੱਧ ਗਿਣਤੀ 'ਚ ਭਾਰਤੀ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ।

Kartarpur SahibKartarpur Sahib

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਆ। ਦੱਸ ਦਈਏ ਕਿ ਸ੍ਰੀ ਕਰਤਾਰਪੁਰ ਸਾਹਿਬ  ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮਦੇਨਜ਼ਰ ਪੰਜਾਬ ਸਰਕਾਰ ਨੇ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ।

Razia SultanaRazia Sultana

ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿਤੀ। ਮੰਤਰੀ ਨੇ ਦਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8: 45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਪਹੁੰਚ ਜਾਵੇਗੀ। ਇਸੇ ਤਰ੍ਹਾਂ ਸ਼ਾਮ ਨੂੰ 5: 15 ਵਜੇ ਇਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ  ਤਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement