ਕਾਂਗਰਸੀ ਆਗੂ ਮਨਦੀਪ ਮੰਨਾ ਨੇ SGPC ਮੈਬਰਾਂ ਦੀ ਬੋਲਤੀ ਕਰਵਾਈ ਬੰਦ
Published : Nov 25, 2019, 11:05 am IST
Updated : Nov 25, 2019, 11:05 am IST
SHARE ARTICLE
Amritsar shiromani committee mandeep singh manna
Amritsar shiromani committee mandeep singh manna

ਥੇ ਹੀ ਇਸ ਸਬੰਧੀ ਸ਼ਿਕਾਇਤ ਵਿਭਾਗ ਦੇ ਮੰਤਰੀ ਨੂੰ ਐੱਸ. ਜੀ. ਪੀ. ਸੀ. ਦੇਣ ਤੋਂ ਕਿਉਂ ਭੱਜ ਰਹੀ ਹੈ?

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਮਾਣਹਾਨੀ ਦੇ ਕੇਸ ਦੀ ਚਿਤਾਵਨੀ ਤੋਂ ਬਾਅਦ ਸਪੱਸ਼ਟ ਕੀਤਾ ਹੈ ਕਿ ਉਹ ਭਾਈ ਲੌਂਗੋਵਾਲ ਦੇ ਕਾਰਜਕਾਲ 'ਚ ਹੋਏ ਕੰਮਾਂ ਦਾ ਖੁਲਾਸਾ ਹੁਣ ਕਾਨੂੰਨ ਦੀ ਮਦਦ ਨਾਲ ਅਦਾਲਤ 'ਚ ਕਰ ਕੇ ਸੱਚਾਈ ਦੁਨੀਆ ਦੇ ਸਾਹਮਣੇ ਲਿਆਉਣਗੇ।

Mandeep SinghMandeep Singh ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਦੇਸੀ ਘਿਉ ਦੀ ਖਰੀਦ 'ਚ ਵੱਡੇ ਘਪਲੇ ਨੂੰ ਖੁਦ ਹੀ ਸਵੀਕਾਰ ਕਰ ਲਿਆ ਹੈ ਕਿ ਘਿਉ ਟੀਨਾਂ 'ਚੋਂ ਘੱਟ ਨਿਕਲਿਆ ਹੈ, ਜੇ ਘਿਉ ਟੀਨਾਂ 'ਚ ਘੱਟ ਆ ਰਿਹਾ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਘਪਲੇ ਨੂੰ ਮੰਨਣ ਲਈ ਤਿਆਰ ਕਿਉਂ ਨਹੀਂ ਹੈ। ਉਥੇ ਹੀ ਇਸ ਸਬੰਧੀ ਸ਼ਿਕਾਇਤ ਵਿਭਾਗ ਦੇ ਮੰਤਰੀ ਨੂੰ ਐੱਸ. ਜੀ. ਪੀ. ਸੀ. ਦੇਣ ਤੋਂ ਕਿਉਂ ਭੱਜ ਰਹੀ ਹੈ?

PhotoPhotoਮੈਂ ਜੋ ਵੀ ਦੋਸ਼ ਲਾਏ ਹਨ, ਉਨ੍ਹਾਂ ਦੀਆਂ ਫਾਈਲਾਂ ਸ਼੍ਰੋਮਣੀ ਕਮੇਟੀ ਮੈਨੂੰ ਦੇਵੇ, ਮੈਂ ਸਾਬਿਤ ਕਰ ਦਿਆਂਗਾ ਕਿ ਘਪਲਾ ਕਿਵੇਂ ਅਤੇ ਕਿਸ ਯੋਜਨਾ ਨਾਲ ਕੀਤਾ ਗਿਆ ਹੈ। ਮੰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਉਨ੍ਹਾਂ 'ਤੇ ਮਾਣਹਾਨੀ ਦਾ ਕੇਸ ਕਰਨ ਤੋਂ ਪਹਿਲਾਂ ਸੁਖਬੀਰ ਦੇ ਭਰਾ ਮਨਪ੍ਰੀਤ ਸਿੰਘ ਬਾਦਲ 'ਤੇ ਵੀ ਕੇਸ ਦਾਇਰ ਕਰਨ, ਜਿਨ੍ਹਾਂ ਨੇ ਵਿਧਾਨ ਸਭਾ 'ਚ ਬੋਲਿਆ ਸੀ ਕਿ ਮੇਰੀ ਤਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਦੇ ਭੋਗ ਦੌਰਾਨ ਲਾਇਆ ਗਿਆ ਸਾਰਾ ਲੰਗਰ ਐੱਸ. ਜੀ. ਪੀ. ਸੀ. ਵਲੋਂ ਤਿਆਰ ਕੀਤਾ ਗਿਆ ਸੀ।

SGPCSGPCਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਈ ਸੈਨਾ ਦੀ ਕਾਰਵਾਈ ਦੇ ਲਈ ਮੁਆਵਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ 'ਤੇ 1 ਹਜ਼ਾਰ ਕਰੋੜ ਰੁਪਏ ਨੂੰ ਲੈ ਕੇ ਕੇਸ ਦਰਜ ਕੀਤਾ ਹੋਇਆ ਹੈ, ਜਿਸ ਨੂੰ ਐੱਸ. ਜੀ. ਪੀ. ਸੀ. ਜਾਣਬੁੱਝ ਕੇ ਜਿੱਤ ਨਹੀਂ ਰਹੀ। ਮੰਨਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵਲੋਂ ਸ਼੍ਰੀ ਗੁਰੂ ਰਾਮਦਾਸ ਲੰਗਰ ਹਾਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਕਮੇਟੀ ਕਹਿ ਰਹੀ ਹੈ ਕਿ 2009 'ਚ ਇਸ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਪਰ 10 ਸਾਲ ਬੀਤ ਜਾਣ ਦੇ ਬਾਵਜੂਦ ਕੰਮ ਪੂਰਾ ਕਿਉਂ ਨਹੀਂ ਹੋ ਸਕਿਆ।

ਸਿਰਫ ਨਿੱਜੀ ਸਵਾਰਥਾਂ ਲਈ ਹੀ ਇਸ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜੋ ਨਿਰਮਾਣ ਕਾਰਜ ਮੁਫਤ 'ਚ ਕਾਰ ਸੇਵਾ ਵਾਲੇ ਬਾਬੇ ਅਤੇ ਸੰਗਤ ਕਰ ਸਕਦੀ ਹੈ, ਉਸ ਨੂੰ ਪ੍ਰਾਈਵੇਟ ਕੰਸਟਰੱਕਸ਼ਨ ਕੰਪਨੀ ਨੂੰ ਕਰੋੜਾਂ ਰੁਪਏ 'ਚ ਕਿਉਂ ਦਿੱਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement