
ਕੇਂਦਰ ਤੇ ਪੰਜਾਬ ਸਰਕਾਰ ਵਿਚਕਾਰ ਜੀ. ਐੱਸ. ਟੀ. ਦਾ ਬਕਾਇਆ 4100 ਕਰੋੜ ਰੁਪਏ ਦੀ ਰਾਸ਼ੀ ਨੂੰ ਰਿਲੀਜ਼ ਨਾ ਕਰਨ ਦੇ ਮਾਮਲੇ 'ਚ ਤਣਾਤਣੀ ਚੱਲ ਰਹੀ ਹੈ।
ਜਲੰਧਰ : ਕੇਂਦਰ ਤੇ ਪੰਜਾਬ ਸਰਕਾਰ ਵਿਚਕਾਰ ਜੀ. ਐੱਸ. ਟੀ. ਦਾ ਬਕਾਇਆ 4100 ਕਰੋੜ ਰੁਪਏ ਦੀ ਰਾਸ਼ੀ ਨੂੰ ਰਿਲੀਜ਼ ਨਾ ਕਰਨ ਦੇ ਮਾਮਲੇ 'ਚ ਤਣਾਤਣੀ ਚੱਲ ਰਹੀ ਹੈ। ਇਸੇ ਤਣਾਤਣੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੇਂਦਰ ਵਲੋਂ ਜੀ. ਐੱਸ. ਟੀ. ਦਾ ਪੰਜਾਬ ਨੂੰ ਦਿੱਤੇ ਜਾਣ ਵਾਲਾ ਹਿੱਸਾ ਰੋਕੇ ਜਾਣ ਨਾਲ ਉਨ੍ਹਾਂ ਨੂੰ ਹੈਰਾਨੀ ਹੋਈ ਹੈ ਅਤੇ ਲਿਆ ਗਿਆ ਇਹ ਫੈਸਲਾ ਸੂਬੇ ਦੇ ਹਿੱਤ 'ਚ ਨਹੀਂ।
Captain Amarinder Singh
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੂੰ ਇਸ ਮਾਮਲੇ 'ਚ ਦਖਲ ਦੇਣ ਅਤੇ ਇਸ ਨੂੰ ਹਲ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਸੂਬੇ 'ਚ ਗਵਰਨਸ ਅਤੇ ਵਿਕਾਸ ਕਾਰਜਾਂ 'ਚ ਆਏ ਹੌਲੇਪਨ ਨੂੰ ਦੂਰ ਕਰਨ 'ਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਕਾਫੀ ਗੰਭੀਰ ਹੈ ਅਤੇ ਇਸ ਮਾਮਲੇ 'ਚ ਕੇਂਦਰ ਨੂੰ ਤਤਕਾਲ ਦਖਲ ਦੇਣ ਦੀ ਜ਼ਰੂਰਤ ਹੈ ਕਿਉਂਕਿ 4100 ਕਰੋੜ ਰੁਪਏ ਦੀ ਰਾਸ਼ੀ ਨਾਲ ਪੰਜਾਬ ਸਿੱਧੇ ਤੌਰ 'ਤੇ ਪ੍ਰਭਾਵਿਤ ਹੋ ਰਿਹਾ ਹੈ।
Shocking that the Centre is delaying the GST compensation amounting to ₹4100 crore as compensation & arrears to Punjab. Urge PM @narendramodi ji & FM @nsitharaman ji to intervene & solve the problem which has the potential to bring governance of the state to a grinding halt.
— Capt.Amarinder Singh (@capt_amarinder) November 24, 2019
ਧਿਆਨਯੋਗ ਹੈ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਜੀ. ਐੱਸ. ਟੀ. ਦਾ ਮਿਲਣ ਵਾਲਾ ਹਿੱਸਾ ਰੋਕ ਰੱਖਿਆ ਹੈ, ਜਿਸ ਨਾਲ ਸੂਬੇ 'ਚ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਸਮੇਂ 'ਤੇ ਤਨਖਾਹ ਦਾ ਭੁਗਤਾਨ ਕਰਨ 'ਚ ਮੁਸ਼ਕਲਾਂ ਆ ਰਹੀਆਂ ਹਨ ਅਤੇ ਨਾਲ ਵੀ ਵਿਕਾਸ ਦੇ ਕਾਰਜ ਵੀ ਲੇਟ ਹੋ ਰਹੇ ਹਨ। ਇਸ ਦੌਰਾਨ ਹੀ ਵਿਦੇਸ਼ੀ ਦੌਰੇ 'ਤੇ ਗਏ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕੇਂਦਰ ਸਰਕਾਰ 'ਤੇ ਧਾਵਾ ਬੋਲ ਦਿੱਤਾ ਹੈ ਅਤੇ ਨਾਲ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਇਸ ਮਾਮਲੇ ਨੂੰ ਸੁਲਝਾਉਣ ਲਈ ਕਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।