ਕਾਂਗਰਸ ਅੱਜ ਸੂਬੇ ਭਰ 'ਚ ਮੋਦੀ ਸਰਕਾਰ ਵਿਰੁਧ ਕਰੇਗੀ ਵਿਰੋਧ ਪ੍ਰਦਰਸ਼ਨ
Published : Nov 25, 2019, 8:27 am IST
Updated : Nov 25, 2019, 8:27 am IST
SHARE ARTICLE
Congress to stage protest today against Modi govt at block level across the state
Congress to stage protest today against Modi govt at block level across the state

ਕਾਂਗਰਸ ਪਾਰਟੀ ਵਲੋਂ ਅੱਜ 25 ਨਵੰਬਰ ਨੂੰ ਸੂਬੇ ਭਰ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁਧ ਬਲਾਕ ਪੱਧਰ 'ਤੇ ਵਿਰੋਧ....

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਕਾਂਗਰਸ ਪਾਰਟੀ ਵਲੋਂ ਅੱਜ 25 ਨਵੰਬਰ ਨੂੰ ਸੂਬੇ ਭਰ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁਧ ਬਲਾਕ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਸੇ ਮਹੀਨੇ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਮਹਿੰਗਾਈ ਨਾਲ ਜੁੜੇ ਮੁੱਦਿਆਂ, ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਕੀਤੇ ਇਨਕਾਰ ਅਤੇ ਦੇਸ਼ ਭਰ ਵਿਚ ਛਾਈ ਮੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

PM Narendra ModiPM Narendra Modi

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਵਰਕਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਸੋਮਵਾਰ ਨੂੰ ਧਰਨੇ ਵਿਚ ਲੋੜੀਂਦੀ ਸ਼ਮੂਲੀਅਤ ਜ਼ਰੂਰ ਕਰਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕੀਤੀ ਨੋਟਬੰਦੀ ਕਾਰਨ ਦੇਸ਼ ਵਿਚ ਆਰਥਕ ਮੰਦੀ ਛਾਈ ਹੋਈ ਹੈ। ਉਨ੍ਹਾਂ ਕਿਹਾ ਕਿ ਵਧੀ ਮਹਿੰਗਾਈ ਕਾਰਨ ਲੋਕਾਂ ਲਈ ਰਸੋਈ ਲਈ ਜ਼ਰੂਰੀ ਵਸਤੂਆਂ ਜਿਵੇਂ ਇਕ ਕਿਲੋ ਪਿਆਜ਼ ਤੇ ਟਮਾਟਰ ਖ਼ਰੀਦਣਾ ਵੀ ਬਹੁਤ ਔਖਾ ਹੋ ਗਿਆ ਹੈ। ਦੇਸ਼ ਵਿਚ ਪੈਦਾ ਹੋਈ ਸਥਿਤੀ ਤੇ ਆਰਥਕ ਮੰਦੀ ਕਾਰਨ ਹਫ਼ਤੇ ਵਿਚ ਘੱਟੋ ਘੱਟ ਦੋ ਦਿਨ ਉਦਯੋਗ ਮਜਬੂਰੀ ਵੱਸ ਬੰਦ ਕਰਨੇ ਪੈ ਰਹੇ ਹਨ।

Congress to stage protest today against Modi govt at block level across the stateCongress to stage protest today against Modi govt at block level across the state

ਬਟਾਲਾ ਵਿਚ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਬਾਰੇ ਬੋਲਦਿਆਂ ਪ੍ਰਦੇਸ ਪ੍ਰਧਾਨ ਜਾਖੜ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਸੀ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿਤੀ ਜਾ ਸਕਦੀ। ਉਨਾਂ ਕਿਹਾ ਕਿ ਇਸ ਕੇਸ ਵਿਚ ਧਾਰਾ 302 ਆਈਪੀਸੀ ਅਤੇ ਆਰਮ ਐਕਟ ਤਹਿਤ ਮੁਕੱਦਮਾ ਵੀ ਦਰਜ ਕੀਤਾ ਗਿਆ ਸੀ ਤੇ ਇਸ ਦੀ ਮੁਢਲੀ ਜਾਂਚ ਵਿਚ ਜ਼ਿਲ੍ਹਾ ਪੁਲਿਸ ਨੇ ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਦਖ਼ਲ ਅੰਦਾਜ਼ੀ ਨੂੰ ਨਕਾਰ ਦਿਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement