ਕਿਸਾਨਾਂ ਲਈ ਵੱਡੀ ਖ਼ਬਰ, ਇਹਨਾਂ ਕਿਸਾਨਾਂ ਦੇ ਖ਼ਾਤੇ ਜਲਦ ਹੀ ਨੋਟਾਂ ਨਾਲ ਹੋਣਗੇ ਮਾਲਾਮਾਲ!
Published : Nov 25, 2019, 12:47 pm IST
Updated : Nov 25, 2019, 12:47 pm IST
SHARE ARTICLE
Farmer's Accounts
Farmer's Accounts

ਦੇਖੋ ਪੂਰੀ ਖ਼ਬਰ

ਜਲੰਧਰ: ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹੁਣ ਇਕ ਨਵਾਂ ਫ਼ੈਸਲਾ ਲਿਆ ਹੈ। ਉਹਨਾਂ ਨੇ ਕੁੱਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਣ ਵਾਲਾ ਹੈ। ਉਹਨਾਂ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ ‘ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ।

Sukhjinder Singh RandhavaSukhjinder Singh Randhavaਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ 13 ਕਰੋੜ ਰੁਪਏ ਦੀ ਰਾਸ਼ੀ ਆਉਂਦੇ ਇਕ-ਦੋ ਦਿਨਾਂ ਵਿੱਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮਾਂ ਹੋ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

MoneyMoneyਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋਂ ਵੀ ਇਸੇ ਹਫਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸ਼ੀਜਨ 2019-20 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸ਼ੀਜਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਕੇਨ ਜਾਰਡ ਵਿੱਚ ਪੁਰੀਆਂ ਸਹੁਲਤਾਂ ਦਾ ਪ੍ਰਬੰਧ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement