ਰਵੀ ਸਿੰਘ ਵੱਲੋਂ ਗੁਰਬਾਣੀ ਥੀਮ 'ਤੇ ਛਪੀ 'ਮੰਤਰ ਆਰਟਸ' ਕਿਤਾਬ ਰਿਲੀਜ਼
Published : Nov 25, 2019, 3:52 pm IST
Updated : Nov 25, 2019, 3:52 pm IST
SHARE ARTICLE
Ravi Singh
Ravi Singh

'ਖ਼ਾਲਸਾ ਏਡ' ਦੇ ਖਾਤੇ ਜਾਵੇਗਾ ਕਿਤਾਬ ਦੀ ਵਿਕਰੀ ਦਾ ਮੁਨਾਫ਼ਾ, ਜਸ ਰਾਣੀ ਕੌਰ ਵੱਲੋਂ ਛਾਪੀ ਗਈ ਹੈ ਕਿਤਾਬ

ਪੰਜਾਬ- ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ ਜੱਸ ਰਾਣੀ ਕੌਰ ਦੀ ਇਕ ਖ਼ੂਬਸੂਰਤ ਕਿਤਾਬ  'ਮੰਤਰ ਆਰਟਸ' ਰਿਲੀਜ਼ ਕੀਤੀ ਗਈ ਹੈ। ਜਿਸ ਵਿਚ ਵਾਹਿਗੁਰੂ ਸ਼ਬਦਾਂ ਜ਼ਰੀਏ ਗੁਰਬਾਣੀ ਦੀਆਂ ਵੱਖ-ਵੱਖ ਥੀਮ 'ਤੇ ਆਧਾਰਿਤ ਕਲਾਕ੍ਰਿਤੀਆਂ ਬਣਾਈਆਂ ਗਈਆਂ ਹਨ। ਜੱਸ ਰਾਣੀ ਕੌਰ ਕਾਫ਼ੀ ਸਾਲਾਂ ਤੋਂ ਖ਼ਾਲਸਾ ਏਡ ਦੀ ਵੱਡੀ ਸਮਰਥਕ ਹੈ ਅਤੇ ਉਨ੍ਹਾਂ ਨੇ ਖ਼ਾਲਸਾ ਏਡ ਨੂੰ ਹਜ਼ਾਰਾਂ ਡਾਲਰ ਦਾਨ ਦਿੱਤਾ  ਹੈ।

ਗੱਲ ਇਹ ਹੈ ਕਿ ਇਸ ਕਿਤਾਬ ਦੀ ਵਿਕਰੀ ਤੋਂ ਹੋਇਆ ਮੁਨਾਫ਼ਾ 'ਖ਼ਾਲਸਾ ਏਡ' ਦੇ ਖਾਤੇ ਵਿਚ ਜਾਵੇਗਾ, ਜਿਸ ਨਾਲ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਵੇਗੀ। 'ਮੰਤਰ ਆਰਟਸ' ਨਾਂਅ ਦੀ ਇਸ ਕਿਤਾਬ ਨੂੰ ਆਨਲਾਈਨ ਸ਼ਾਪਿੰਗ ਕੰਪਨੀ ਐਮਾਜ਼ੋਨ ਦੀ ਵੈਬਸਾਈਟ ਤੋਂ ਆਰਡਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਇਹ ਉਹੀ ਖ਼ਾਲਸਾ ਏਡ ਵਾਲਾ ਰਵੀ ਸਿੰਘ ਹੈ, ਜਿਸ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਭਾਰਤ ਦੀ ਕੇਂਦਰ ਸਰਕਾਰ ਵਲੋਂ ਭਾਰਤ ਦੇ ਬਹੁਤ ਵੱਡੇ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਕੇਂਦਰ ਵਲੋਂ ਪੰਜਾਬ ਅਤੇ ਸਿੱਖ ਕੌਮ ਨਾਲ ਕੀਤੀਆਂ ਵਧੀਕੀਆਂ ਦੇ ਰੋਸ ਵਜੋਂ ਰਵੀ ਸਿੰਘ ਨੇ ਉਹ ਪੁਰਸਕਾਰ ਲੈਣ ਤੋਂ ਸ਼ਰਤਾਂ ਦੇ ਅਧਾਰ ਤੇ ਇਨਕਾਰ ਕਰ ਦਿਤਾ ਸੀ।

Ravi Singh, Founder of Khalsa AidRavi Singh, Founder of Khalsa Aid

ਉਸ ਮੌਕੇ ਰਵੀ ਸਿੰਘ ਨੇ ਕੇਂਦਰ ਦੀ ਸਰਕਾਰ ਨੂੰ ਇਹ ਵੀ ਸਪੱਸ਼ਟ ਤੌਰ ਤੇ ਦੱਸ ਦਿਤਾ ਸੀ ਕਿ ਉਹ ਪੰਜਾਬੀ ਹੈ, ਪਰ ਭਾਰਤੀ ਨਹੀਂ ਹੈ, ਇਸ ਲਈ ਮੇਰੇ ਨਾਂ ਨਾਲ ਸ਼ਬਦ ਭਾਰਤੀ ਨਾ ਲਾਇਆ ਜਾਵੇ। ਅਜਿਹੀਆਂ ਹੋਰ ਵੀ ਕੁੱਝ ਘਟਨਾਵਾਂ ਹਨ ਜਦੋਂ ਰਵੀ ਸਿੰਘ ਨੂੰ ਇਹ ਦਸਣਾ ਪਿਆ ਹੈ ਕਿ ਉਹ ਭਾਰਤੀ ਨਹੀਂ ਹੈ। ਸੋ ਰਵੀ ਸਿੰਘ ਵਲੋਂ ਪੁਰਸਕਾਰ ਨਾ ਲੈਣ  ਲਈ ਵਿਖਾਈ ਗਈ ਦ੍ਰਿੜਤਾ ਨੇ ਜਿੱਥੇ ਸਿੱਖ ਹਲਕਿਆਂ ਵਿਚ ਉਨ੍ਹਾਂ ਦਾ ਸਤਿਕਾਰ ਅਤੇ ਕੱਦ ਬਹੁਤ ਉੱਚਾ ਕਰ ਦਿਤਾ ਸੀ, ਉਥੇ ਉਹ ਕੇਂਦਰੀ ਹਕੂਮਤ ਦੀਆਂ ਅੱਖਾਂ ਵਿਚ ਜ਼ਰੂਰ ਰੜਕਣ ਲੱਗ ਪਿਆ ਹੈ,

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement