
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।
ਅੰਮ੍ਰਿਤਸਰ :ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।
Nankana-Sabhibਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 504 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਭੇਜੇ ਗਏ ਸਨ,ਜਿਨ੍ਹਾਂ 'ਚੋਂ 179 ਨੂੰ ਵੀਜ਼ੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ।
photoਬੁਲਾਰੇ ਮੁਤਾਬਕ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਵੂ ਕੀਤਾ ਜਾਵੇਗਾ। ਸਰਧਾਲੂਆਂ ਨੂੰ ਕੋਰੋਨਾ ਸੰਬੰਧੀ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਗੁਰਮੀਤ ਸਿੰਘ ਬੂਹ ਉਪ ਆਗੂ ਹੋਣਗੇ। ਇਸ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ