ਕੈਪਟਨ ਤੇ ਨਵਜੋਤ ਸਿੱਧੂ ਦੀ ਮੀਟਿੰਗ ਸਮਾਪਤ, ਪੰਜਾਬ ਤੇ ਦੇਸ਼ ਦੇ ਸਿਆਸੀ ਮੁੱਦਿਆਂ ਤੇ ਹੋਈ ਚਰਚਾ
Published : Nov 25, 2020, 3:12 pm IST
Updated : Nov 25, 2020, 4:32 pm IST
SHARE ARTICLE
CM
CM

ਪੰਜਾਬ ਤੇ ਦੇਸ਼ ਦੇ ਸਿਆਸੀ ਮੁੱਦਿਆਂ ਤੇ ਹੋਈ ਚਰਚਾ

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਤੇ ਦੇਸ਼ ਦੇ ਸਿਆਸੀ ਮੁੱਦਿਆਂ ਤੇ ਚਰਚਾ ਕੀਤੀ ਗਈ। ਦੱਸ ਦਈਏ ਕਿ ਬੀਤੇ ਦਿਨੀ ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਸੀ।ਕੈਪਟਨ ਤੇ ਸਿੱਧੂ ਨੇ ਸਿਸਵਾਂ ਫਾਰਮ ਹਾਊਸ ਵਿੱਚ ਇੱਕ ਘੰਟੇ ਦੀ ਮੀਟਿੰਗ ਕੀਤੀ।  ਸੂਤਰਾਂ ਨੇ ਕਿਹਾ ਕਿ ਦੋਵਾਂ ਨੇਤਾਵਾਂ ਵਿਚਾਲੇ ਹੋਏ ਆਪਸੀ ਤਾਲਮੇਲ 'ਚ ਕਿਸਾਨਾਂ ਦੇ ਅੰਦੋਲਨ ਸਣੇ ਕਈ ਰਾਜਨੀਤਕ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। 

cm

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੁਆਰਾ ਸਾਂਝੇ ਕੀਤੇ ਗਏ ਇੱਕ ਟਵੀਟ ਵਿੱਚ ਲਿਖਿਆ ਗਿਆ ਹੈ ਕਿ, “ਇਹ ਇੱਕ ਨਿੱਘੀ ਤੇ ਦਿਲੀ ਦੁਪਹਿਰ ਦੀ ਬੈਠਕ ਸੀ ਜਿਸ ਵਿੱਚ ਕੈਪਟਨ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਤੇ ਰਾਸ਼ਟਰੀ ਹਿੱਤ ਦੇ ਮਹੱਤਵਪੂਰਨ ਰਾਜਨੀਤਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।"


CM

 ਇਸ ਬੈਠਕ ਦੇ ਸਿੱਟੇ ਵਜੋਂ ਆਉਣ ਵਾਲੇ ਦਿਨਾਂ 'ਚ ਸਿੱਧੂ ਮੁੜ ਮੰਤਰੀ ਮੰਡਲ 'ਚ ਸ਼ਾਮਲ ਹੋ ਸਕਦੇ ਹਨ। ਸਿੱਧੂ ਦੇ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਵਿਭਾਗਾਂ 'ਚ ਤਬਦੀਲੀ ਹੋ ਸਕਦੀ ਹੈ। ਲੰਮੇ ਅਰਸੇ ਮਗਰੋਂ ਇਹ ਪਹਿਲਾ ਮੌਕਾ ਹੋਵੇਗਾ ਕਿ ਕੈਪਟਨ ਤੇ ਸਿੱਧੂ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਲਈ ਮਿਲਣਗੇ। ਉਂਝ ਦੋਵੇਂ ਲੀਡਰ ਪਿਛਲੇ ਸਮੇਂ ਤੋਂ ਇੱਕ-ਦੂਜੇ ਪ੍ਰਤੀ ਨਰਮ ਨਜ਼ਰ ਆ ਰਹੇ ਹਨ। ਇਸ ਕੰਮ ਲਈ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਡਿਊਟੀ ਲਾਈ ਸੀ। ਮੰਨਿਆ ਜਾ ਰਿਹਾ ਹੈ ਕਿ ਰਾਵਤ ਇਸ ਵਿੱਚ ਸਫਲ ਨਜ਼ਰ ਆ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement