
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 7 ਦਸੰਬਰ ਤੱਕ ਚੱਲੇਗੀ
ਨਵੀਂ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ। ਜਿਸ ਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ।
No Captionਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 7 ਦਸੰਬਰ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਹਰ ਸਾਲ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਮਕਸਦ ਗੁਰੂ ਨਾਨਕ ਦੇਵ ਜੀ ਦੀ ਵਿਚਾਧਾਰਾ ਨੂੰ ਸਮੁੱਚੀ ਲੋਕਾਈ ਨੂੰ ਦੱਸਣਾ ਹੈ, ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਹਰ ਸਾਲ ਲਾਈ ਜਾਂਦੀ ਹੈ ।
photoਇਥੇ ਜ਼ਿਕਰਯੋਗ ਹੈ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 504 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਭੇਜੇ ਗਏ ਸਨ,ਜਿਨ੍ਹਾਂ 'ਚੋਂ 179 ਨੂੰ ਵੀਜ਼ੇ ਨਹੀਂ ਮਿਲ ਸਕੇ