ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ
Published : Nov 25, 2020, 4:33 pm IST
Updated : Nov 25, 2020, 4:33 pm IST
SHARE ARTICLE
farmer protest
farmer protest

ਕਿਸਾਨਾਂ ਮਜ਼ਦੂਰਾਂ ਦੇ ਰਵਾਨਾ ਹੋਏ ਕਾਫ਼ਲੇ ਦਿੱਲੀ 'ਚ 26-27 ਨਵੰਬਰ ਨੂੰ ਦਿੱਲੀ 'ਚ ਕੌਮੀ ਪੱਧਰ 'ਤੇ ਰੈਲੀ ਕਰਨ 'ਚ ਕਾਮਯਾਬ ਹੋਣਗੇ।

ਅਜਨਾਲਾ:ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨਾਲ ਭਰੇ 8 ਟਰੈਕਟਰ ਟਰਾਲੀਆਂ ਤੇ ਇਕ ਟਰੱਕ ਸਣੇ ਕਾਫ਼ਲਾ ਪੂਰੇ ਜੋਸ਼ੋ-ਖਰੋਸ਼ ਨਾਲ ਕਿਸਾਨਾਂ ਦੇ ਹੱਕ 'ਚ ਅਤੇ ਮੋਦੀ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਾ ਹੋਇਆ ਦਿੱਲੀ ਜਾਣ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਮੋਦੀ ਹਕੂਮਤ ਦੀ ਮਾਈ ਬਾਪ ਆਰਐੱਸਐੱਸ  ਜਿਹੜੀ ਸਵਦੇਸ਼ੀ ਦਾ ਨਾਅਰਾ ਦਿੰਦੀ ਥੱਕਦੀ ਨਹੀਂ ਸੀ

Farmers ProtestFarmers Protestਅੱਜ ਕਾਰਪੋਰੇਟ ਘਰਾਣਿਆਂ ਦੇ ਅੱਗੇ ਗੋਡੇ ਟੇਕ ਚੁੱਕੀ ਹੈ  । ਵਿਦੇਸ਼ੀ ਅਤੇ ਦੇਸੀ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦਾ ਸਾਰਾ ਕੁਝ ਵੇਚਿਆ ਜਾ ਰਿਹਾ ਹੈ  ।ਦੇਸ਼ ਦੇ ਸੰਘੀ ਢਾਂਚੇ ਨੂੰ ਤੋੜ ਕੇ  ਸਾਰਾ ਕੁਝ ਕੇਂਦਰ ਵਿਚ ਦੇ ਹੱਥਾਂ ਵਿੱਚ ਦੇਣ ਦਾ ਮਤਲਬ ਵੀ ਇਹੀ ਹੈ ਕਿ ਹਾਕਮ ਦੇਸ਼ ਦੀ ਵਾਗਡੋਰ ਕਾਰਪੋਰੇਟਾਂ ਦੇ ਹੱਥਾਂ ਵਿਚ ਦੇਣਾ ਚਾਹੁੰਦੇ ਹਨ  ।ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਦਾ ਰਸਤਾ ਰੋਕਣ ਲਈ ਥਾਂ-ਥਾਂ ਖੜੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਅਤੇ ਹਰਿਆਣਾ ਸਰਕਾਰ ਵਲੋਂ ਕੀਤੀਆਂ ਗਈਆਂ ਕਿਸਾਨਾਂ-ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਆੜੇ ਨਹੀਂ ਆਉਣਗੀਆਂ ਅਤੇ ਕਿਸਾਨਾਂ ਮਜ਼ਦੂਰਾਂ ਦੇ ਰਵਾਨਾ ਹੋਏ ਕਾਫ਼ਲੇ ਦਿੱਲੀ 'ਚ 26-27 ਨਵੰਬਰ ਨੂੰ ਦਿੱਲੀ 'ਚ ਕੌਮੀ ਪੱਧਰ 'ਤੇ ਰੈਲੀ ਕਰਨ 'ਚ ਕਾਮਯਾਬ ਹੋਣਗੇ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement