ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਈ 'ਗੁਰੂ ਨਾਨਕ ਚੇਅਰ' ਦੀ ਸਥਾਪਨਾ
Published : Nov 25, 2020, 7:12 am IST
Updated : Nov 25, 2020, 7:12 am IST
SHARE ARTICLE
image
image

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਈ 'ਗੁਰੂ ਨਾਨਕ ਚੇਅਰ' ਦੀ ਸਥਾਪਨਾ

ਐਸ.ਏ.ਐਸ ਨਗਰ, 24 ਨਵੰਬਰ (ਸੁਖਦੀਪ ਸਿੰਘ ਸੋਈ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 'ਗੁਰੂ ਨਾਨਕ ਚੇਅਰ' ਦੀ ਸਥਾਪਨਾ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ, ਉਪਦੇਸ਼ਾਂ ਅਤੇ ਵਿਚਾਰਧਾਰਾ ਤੋਂ ਵਧੇਰੇ ਜਾਣੂ ਕਰਵਾਉਣ ਬਾਬਤ ਖੋਜ ਕਾਰਜਾਂ ਲਈ ਪ੍ਰੋਸਾਹਿਤ ਕੀਤਾ ਜਾਵੇਗਾ।ਚੇਅਰ ਦੇ ਉਦਘਾਟਨੀ ਸਮਾਰੋਹ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰੰਘ ਚੰਨੀ,  ਅਧਿਆਤਮ ਆਗੂ ਸ਼੍ਰੀ ਸ਼੍ਰੀ ਰਵੀ ਸ਼ੰਕਰ, ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ, ਪ੍ਰੋ-ਵਾਈਸ ਚਾਂਸਲਰ ਪ੍ਰੋ. ਬੀ.ਐਸ. ਸੋਹੀ ਉਚੇਚੇ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਮੁੱਖ ਮਹਿਮਾਨਾਂ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਗੁਰੂ ਨਾਨਕ ਬਗ਼ੀਚੀ' ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ 'ਵਰਸਿਟੀ ਵੱਲੋਂ ਨੇੜਲੇ 13 ਪਿੰਡਾਂ 'ਚ 'ਗੁਰੂ ਨਾਨਕ ਬਗ਼ੀਚੀਆਂ' ਸਥਾਪਿਤ ਕਰਨ ਦਾ ਐਲਾਨ ਵੀ ਕੀਤਾ ਗਿਆ, ਜਿਸ ਦੀ ਸਮੁੱਚੀ ਦੇਖਰੇਖ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ। ਇਸ ਮੌਕੇ 'ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਅਤੇ ਸਥਿਰ ਵਿਕਾਸ ਲਈ ਸੰਯੁਕਤ ਰਾਸ਼ਟਰ ਦਾ ਏਜੰਡਾ' ਵਿਸੇ 'ਤੇ ਕਰਵਾਈ ਅੰਤਰਰਾਸ਼ਟਰੀ ਸੈਮੀਨਾਰ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਬੁੱਧੀਜੀਵੀਆਂ, ਵਿਸ਼ਾ ਮਾਹਰਾਂ, ਚਿੰਤਕਾਂ imageimageਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement