
ਅਰਦਾਸ ਉਪਰੰਤ ਕਲਾਨੌਰ ਤੋਂ ਦਿੱਲੀ ਲਈ ਰਵਾਨਾ ਹੋਏ ਕਿਸਾਨ
ਕਲਾਨੌਰ: ਕਿਸਾਨੀ ਸੰਘਰਸ਼ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਕਲਾਨੌਰ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਕਲਾਨੌਰ ਵਿਖੇ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅਰਦਾਸ ਕੀਤੀ।
Farmer
ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਲਈ ਚਾਲੇ ਪਾਏ। ਕਿਸਾਨ ਟਰਾਲੀਆਂ ਵਿਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਏ ਤੇ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਚਲਦਿਆਂ ਕਿਸਾਨਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।
Farmer
ਇਹਨਾਂ ਕਾਨੂੰਨਾਂ ਵਿਰੁੱਧ ਸੰਘਰਸ਼ ਕਰਨ ਲਈ ਕਿਸਾਨਾਂ ਵੱਲੋਂ 'ਦਿੱਲੀ ਚੱਲੋ' ਪ੍ਰੋਗਰਾਮ ਦਾ ਐਲ਼ਾਨ ਕੀਤਾ ਗਿਆ। ਇਸ ਦੇ ਤਹਿਤ ਦੇਸ਼ ਭਰ ਦੀਆਂ ਕਈ ਕਿਸਾਨ ਜਥੇਬੰਦੀਆਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰਨਗੀਆਂ।