
ਸਰਕਾਰ ਨੇ 1 ਦਸੰਬਰ ਤੋਂ ਪੂਰੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਮਾਸਕ ਨਾ ਪਹਿਨਣ 'ਤੇ 1 ਹਜ਼ਾਰ ਰੁਪਏ ਜੁਰਮਾਨਾ ਕੀਤੋ ਜਾਵੇਗਾ।
ਪਠਾਨਕੋਟ : ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 21 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ।ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ ਐੱਮ ਓ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 3 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ।
cm punjabਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰ ਅਤੇ ਪ੍ਰਸ਼ਾਸਨ ਇਕ ਵਾਰ ਫਿਰ ਵਧ ਰਹੇ ਕੋਰੋਨਾ ਕੇਸਾਂ ਨੂੰ ਰੋਕਣ ਲਈ ਤਿਆਰ ਹੋ ਗਈ ਹੈ। ਸਰਕਾਰ ਨੇ 1 ਦਸੰਬਰ ਤੋਂ ਪੂਰੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ 'ਤੇ 1 ਹਜ਼ਾਰ ਰੁਪਏ ਜੁਰਮਾਨਾ ਲਗਾਉਣ ਲਈ ਇਕ ਫਰਮਾਨ ਜਾਰੀ ਕੀਤਾ ਗਿਆ ਹੈ।
corona deathਰਾਜ ਸਰਕਾਰ ਦੇ ਬੁਲਾਰੇ ਅਨੁਸਾਰ ਰਾਜ ਦੇ ਹਰ ਜ਼ਿਲੇ, ਸ਼ਹਿਰਾਂ ਅਤੇ ਕਸਬਿਆਂ ਵਿਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਨੂੰ ਦੇਖਦੇ ਹੋਏ, ਸਰਕਾਰ ਨੇ 15 ਦਿਨਾਂ ਦੇ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ । ਰਾਜ ਸਰਕਾਰ ਦੇ ਬੁਲਾਰੇ ਅਨੁਸਾਰ ਰਾਜ ਦੇ ਹਰ ਜ਼ਿਲੇ, ਸ਼ਹਿਰਾਂ ਅਤੇ ਕਸਬਿਆਂ ਵਿਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਨੂੰ ਦੇਖਦੇ ਹੋਏ, ਸਰਕਾਰ ਨੇ 15 ਦਿਨਾਂ ਦੇ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ। ਇਹ ਰਾਜ ਭਰ ਵਿੱਚ 15 ਦਸੰਬਰ ਤੱਕ ਜਾਰੀ ਰਹੇਗਾ।