
ਨਵੇਂ ਖੇਤੀਬਾੜੀ ਕਾਨੂੰਨਾਂ ਕਾਰਨ ਆਲੂ ਅਤੇ ਪਿਆਜ਼ ਦੀ ਹੋ ਰਹੀ ਹੈ ਕਾਲਾ ਬਾਜ਼ਾਰੀ : ਮਮਤਾ
ਬਨਕੂਰਾ (ਪਛਮੀ ਬੰਗਾਲ), 24 ਨਵੰਬਰ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਕਾਰਨ ਆਲੂ, ਪਿਆਜ਼ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਬੈਨਰਜੀ ਨੇ ਕਿਹਾ ਕਿ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਕੇਂਦਰ ਵਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਚੀਜ਼ਾਂ ਦੀ ਕਾਲਾਬਾਜ਼ਾਰੀ ਨਾ ਹੋਵੇ ਅਤੇ ਰਾਜਾਂ ਨੂੰ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਜ਼ਰੂਰੀ ਅਧਿਕਾਰ ਦਿਤੇ ਜਾਣੇ ਚਾਹੀਦੇ ਹਨ।
ਪ੍ਰਬੰਧਕੀ ਬੈਠਕ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਨੇ ਵਿਨਾਸ਼ਕਾਰੀ ਖੇਤੀਬਾੜੀ ਕਾਨੂੰਨ ਬਣਾਏ ਹਨ ਜਿਸ ਕਾਰਨ ਆਲੂ, ਪਿਆਜ਼ ਵਰਗੀਆਂ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ।''
ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਕਿਹਾ, “''ਪਹਿਲਾਂ ਅਸੀਂ ਇਨ੍ਹਾਂ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਦੇ ਸੀ, ਪਰ ਕੇਂਦਰ ਦੇ ਕਾਨੂੰਨਾਂ ਨੇ ਰਾਜਾਂ ਤੋਂ ਇਹ ਅਧਿਕਾਰ ਖੋਹ ਲਿਆ ਹੈ। ਇਹ ਕਿਸਾਨਾਂ ਅਤੇ ਗਾਹਕਾਂ ਨੂੰ ਨੁਕਸਾਨ
ਪਹੁੰਚਾ ਰਹੀ ਹੈ। ਕੇਂਦਰ ਸਰਕਾਰ 'ਤੇ ”ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਤੋਂ ਸੱਭ ਕੁੱਝ ਲੁੱਟਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਲੂ ਦੀਆਂ ਕੀਮਤਾਂ 'ਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਰੂਰੀ ਵਸਤਾਂ ਦੀ ਸੂਚੀ 'ਚ ਸ਼ਾਮਲ ਰਹੇ ਆਲੂ, ਪਿਆਜ਼ ਵਰਗੀਆਂ ਵਸਤਾਂ ਦੀਆਂ ਕੀਮਤਾਂ 'ਚ ਵਾਧੇ ਲਈ ਸੂਬਾ ਸਰਕਾਰ ਨੂੰ ਦੋਸ਼ੀ ਨਹੀਂ ਠਹਿਰਾਇਆimage ਜਾਣਾ ਚਾਹੀਦਾ। (ਪੀਟੀਆਈ)