ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕੱਲ੍ਹ ਨੂੰ
Published : Nov 25, 2020, 5:46 pm IST
Updated : Nov 25, 2020, 5:56 pm IST
SHARE ARTICLE
prtc
prtc

ਚੰਡੀਗੜ੍ਹ ਨੇ ਵੀ ਹਰਿਆਣਾ 'ਚ ਦਾਖਲ ਹੋਣ ਵਾਲੀਆਂ ਸਾਰੀਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਬੱਸਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ।

ਬੁਢਲਾਡਾ-  ਕੱਲ੍ਹ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦਿਆ ਪੀ. ਆਰ. ਟੀ. ਸੀ. ਦੀਆਂ ਵੱਖ-ਵੱਖ ਪੰਜ ਜਥੇਬੰਦੀਆਂ ਵਲੋਂ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਏਟਕ ਦੇ ਸੂਬਾਈ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ–ਮਜ਼ਦੂਰ ਅਤੇ ਮੁਲਾਜ਼ਮਾਂ ਦੇ ਹੱਕ 'ਚ ਕੀਤੀ ਜਾ ਰਹੀ ਇਸ ਹੜਤਾਲ ਚ ਸਮੂਹ ਪੀ. ਆਰ. ਟੀ. ਸੀ. ਦੇ ਵਰਕਰ ਸ਼ਾਮਲ ਹੋਣਗੇ। 

PRTC

PRTC

ਇਸ ਦੇ ਚਲਦੇ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵੀ ਹਰਿਆਣਾ 'ਚ ਦਾਖਲ ਹੋਣ ਵਾਲੀਆਂ ਸਾਰੀਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਬੱਸਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।  ਹਰਿਆਣਾ ਸਰਕਾਰ ਨੇ ਇਹ ਫੈਸਲਾ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਲਿਆ ਹੈ। 

ਕਰੀਬ ਦੋ ਮਹੀਨੇ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਦਿੱਲੀ ਵੱਲ ਨੂੰ ਵੱਧਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ 26-27 ਨੂੰ ਦਿੱਲੀ ਘੇਰਨ ਦੇ ਲਈ ਕੂਚ ਸ਼ੁਰੂ ਕਰ ਦਿੱਤੀ ਹੈ। ਜਿਸ ਕਾਰਨ ਹਰਿਆਣਾ ਸਕਕਾਰ ਨੇ ਆਪਣੇ ਸਾਰੇ ਬਾਡਰ ਸੀਲ ਕਰ ਦਿੱਤੇ ਹਨ।

Farmers Protest

 ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਤੇ ਕਿਸਾਨ ਪਹੁੰਚ ਚੁੱਕੇ ਹਨ। ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ 'ਚ ਹੈ। ਕਿਸੇ ਵੀ ਵਕਤ ਟਕਰਾਅ ਵਾਸੀ ਸਥਿਤੀ ਪੈਦਾ ਹੋ ਸਕਦੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਦਿੱਲੀ ਨਹੀਂ ਜਾਣ ਦੇਣਗੇ।ਹੁਣ ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਬੱਸ ਸੇਵਾ ਨੂੰ ਰੋਕ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM
Advertisement