
ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜੀ ਹੈ
ਅੰਮ੍ਰਿਤਸਰ:ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿੱਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ
farmer protestਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਹੱਕੀ ਲੜਾਈ ਲੜ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਬੰਧਕ ਕਮੇਟੀ ਕਿਸਾਨਾਂ ਦੇ ਸੰਘਰ ਦੇ ਨਾਲ ਹੈ , ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਦੀ ਸ਼੍ਰੇਮਣੀ ਕਮੇਟੀ ਲੰਗਰ ਅਤੇ ਦਵਾਈਆਂ ਦਾ ਪ੍ਰਬੰਧ ਕਰੇਗੀ। ਭਾਈ ਲੌਂਗੋਵਾਲ ਨੇ ਅੱਜ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ
pm modiਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ 'ਚ ਪ੍ਰਬੰਧ ਕੀਤੇ ਜਾਣਗੇ।