ਗੁਰੂਹਰਸਹਾਏ ਹਲਕੇ ਲਈ 10 ਕਰੋੜ ਤੇ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਇਆ ਜਾਵੇਗਾ- ਸੀਐੱਮ ਚੰਨੀ
Published : Nov 25, 2021, 7:29 pm IST
Updated : Nov 25, 2021, 7:29 pm IST
SHARE ARTICLE
Punjab CM announces Rs.10 Cr for Guruharsahai constituency, Panje Ke Uttar to be siub tehsil
Punjab CM announces Rs.10 Cr for Guruharsahai constituency, Panje Ke Uttar to be siub tehsil

ਸਬ ਡਵੀਜਨ ਦਫਤਰ ਦਾ ਰੱਖਿਆ ਨੀਂਹ ਪੱਥਰ, ਸਕਾਈ ਵਾਕ ਬਿ੍ਰਜ ਦਾ ਨੀਂਹ ਪੱਥਰ ਰੱਖਿਆ, ਮੁੱਖ ਮੰਤਰੀ ਵੱਲੋਂ ਗੁਰੂਹਰਸਹਾਏ ਵਿਚ ਜਨਤਕ ਰੈਲੀ

 

ਗੁਰੂਹਰਸਹਾਏ (ਫਿਰੋਜਪੁਰ) - ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨਾਂ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਇੱਥੇ ਗੁਰੂਹਰਸਹਾਏ ਹਲਕੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਨਾਲ ਜ਼ੋੜਨ ਲਈ ਇੱਥੇ ਆਈਟੀਆਈ ਕਾਲਜ ਖੋਲਣ ਦਾ ਐਲਾਣ ਵੀ ਕੀਤਾ ਜਦ ਕਿ ਉਨਾਂ ਨੇ ਸਬ ਡਵੀਜਨ ਗੁਰੂਹਰਸਹਾਏ ਦੀ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ। 

Punjab CM announces Rs.10 Cr for Guruharsahai constituency, Panje Ke Uttar to be siub tehsilPunjab CM announces Rs.10 Cr for Guruharsahai constituency, Panje Ke Uttar to be siub tehsil

ਸਰਹੱਦੀ ਇਲਾਕੇ ਦੀ ਇਕ ਹੋਰ ਮੰਗ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਜਮੀਨਾਂ ਦੀਆਂ ਜ਼ੋ ਰਜੀਸਟਰੀਆਂ ਰੱਦ ਕੀਤੀਆਂ ਗਈਆਂ ਹਨ ਉਨਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਏਗੀ। ਮੁੱਖ ਮੰਤਰੀ ਨੇ ਇਸ ਮੌਕੇ ਬੋਲਦਿਆਂ ਫਸਲਾਂ ਦੇ ਪਿੱਛਲੇ ਦਿਨੀਂ ਹੋਏ ਨੁਕਸਾਨ ਦੇ ਜਲਦ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਆਖੀ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਸੇਸ ਗਿਰਦਾਵਰੀ ਕਰਵਾਈ ਗਈ ਹੈ ਅਤੇ ਉਸੇ ਅਨੁਸਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ।

CM Charanjit Singh ChanniCM Charanjit Singh Channi

ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ 6 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਲਾਇਨ ਤੇ ਬਨਣ ਵਾਲੇ ਸਕਾਈ ਵਾਕ ਬਿ੍ਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਨਾਲ ਸਹਿਰ ਵਾਸੀਆਂ ਨੂੰ ਵੱਡੀ ਸੌਖ ਹੋਵੇਗੀ। ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਲਏ ਗਏ ਲੋਕ ਪੱਖੀ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਵਿਅਕਤੀ ਨੂੰ ਧਿਆਨ ਵਿਚ ਰੱਖਦਿਆਂ ਫੈਸਲੇ ਲਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਸਸਤੀ ਬਿਜਲੀ, ਪੀਣ ਦੇ ਪਾਣੀ ਦੇ ਬਿਲਾਂ ਵਿਚ ਰਿਆਇਤ, ਡੀਜਲ ਪੈਟਰੋਲ ਦੇ ਰੇਟਾਂ ਵਿਚ ਕਮੀ ਵਰਗੇ ਫੈਸਲਿਆਂ ਨਾਲ ਰਾਜ ਦੇ ਹਰ ਇਕ ਬਸਿੰਦੇ ਨੂੰ ਲਾਭ ਹੋਇਆ ਹੈ।

Punjab CM announces Rs.10 Cr for Guruharsahai constituency, Panje Ke Uttar to be siub tehsilPunjab CM announces Rs.10 Cr for Guruharsahai constituency, Panje Ke Uttar to be siub tehsil

ਆਪਣੀ ਸਰਕਾਰ ਦੀਆਂ ਅਗਾਮੀ ਤਰਜੀਹਾਂ ਦਾ ਜਿਕਰ ਕਰਦਿਆਂ ਸ: ਚੰਨੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੈਕਟਰ ਦੀ ਮਜਬੂਤੀ ਉਨਾਂ ਦਾ ਅਗਲਾ ਟੀਚਾ ਹੈ। ਉਨਾਂ ਨੇ ਰਾਜ ਦੇ ਸੋਮਿਆਂ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿਚ ਹੁਣ ਆਮ ਲੋਕਾਂ ਦਾ ਰਾਜ ਹੈ।

Punjab CM announces Rs.10 Cr for Guruharsahai constituency, Panje Ke Uttar to be siub tehsilPunjab CM announces Rs.10 Cr for Guruharsahai constituency, Panje Ke Uttar to be siub tehsil

ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਆਪਣੀ ਪੁਰਾਣੀ ਸਾਂਝ ਦਾ ਵਿਸੇਸ ਤੌਰ ਤੇ ਜਿਕਰ ਕੀਤਾ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨਾਂ ਨੂੰ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਰਾਜ ਸੂਚਨਾ ਕਮਿਸਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ, ਫਿਰੋਜਪੁਰ ਦੇ ਡਿਪਟੀ ਕਮਿਸਨਰ ਦਵਿੰਦਰ ਸਿੰਘ, ਫਾਜਿਲਕਾ ਦੇ ਡਿਪਟੀ ਕਮਿਸਨਰ ਸ੍ਰੀਮਤੀ ਬਬੀਤਾ ਕਲੇਰ ਹਾਜਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement