
ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਸੀ
ਚੰਡੀਗੜ੍ਹ: ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਸੀ ਜਿਸ ਦਾ ਮੁੱਖ ਮੰਤਰੀ ਨੇ ਹੁਣ ਜਵਾਬ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖ ਰਹੇ ਹਨ।
Letter
ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਤੰਜ਼, "ਪੰਜਾਬ ਦੀ ਸਿੱਖਿਆ ਪ੍ਰਣਾਲੀ ਤੋਂ ਖੁਸ਼ ਲੋਕ ਕਾਂਗਰਸ ਨੂੰ ਵੋਟ ਦੇਣ"
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਲਿਖਿਆ, 'ਮੈਨੂੰ ਖੁਸ਼ੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੇਰੀ ਮੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ। ਮੈਨੂੰ ਉਮੀਦ ਹੈ ਕਿ ਇਸ ਮਾਮਲੇ ਵਿਚ ਜਲਦੀ ਹੀ ਇਨਸਾਫ਼ ਹੋਵੇਗਾ ਅਤੇ ਸਰਕਾਰ ਵੱਲੋਂ ਇਤਿਹਾਸਕ ਗਲਤੀ ਨੂੰ ਸੁਧਾਰਿਆ ਜਾਵੇਗਾ'।
Tweet
ਹੋਰ ਪੜ੍ਹੋ:ਸਿੱਖਿਆ ਮੰਤਰੀ ਦੇ ਘਰ ਬਾਹਰ ਅਧਿਆਪਕਾਂ ਦਾ ਪ੍ਰਦਰਸ਼ਨ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਦੱਸ ਦਈਏ ਕਿ ਰਾਜ ਸਭਾ ਸੰਸਦ ਮੈਂਬਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਨਮਾਨ ਵਿਚ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਐਲਾਨਿਆ ਜਾਣਾ ਚਾਹੀਦਾ ਹੈ।
Partap Singh Bajwa
ਹੋਰ ਪੜ੍ਹੋ:ਆਮ ਆਦਮੀ ਪਾਰਟੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ 'ਚ ਹੋਏ ਸ਼ਾਮਲ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਕੁਝ ਸਮਾਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ ਸੀ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਅਤੇ ਇਸ ਨੂੰ ਲੈ ਕੇ ਪਹਿਲਾ ਹੀ ਪ੍ਰਤਾਪ ਬਾਜਵਾ ਵਲੋਂ ਚਿੱਠੀ ਲਿਖੀ ਗਈ ਸੀ।