27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ
Published : Nov 25, 2021, 7:29 pm IST
Updated : Nov 25, 2021, 7:29 pm IST
SHARE ARTICLE
Arvind Kejriwal
Arvind Kejriwal

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ। ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਅਨੁਸਾਰ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਅਰਵਿੰਦ ਕੇਜਰੀਵਾਲ ਉਚੇਚੇ ਤੌਰ 'ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ।

Arvind Kejriwal Arvind Kejriwal

ਹਾਲ ਹੀ ਦੌਰਾਨ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਸੀ ਕਿ ਉਹ (ਚੰਨੀ) ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ।

Arvind KejriwalArvind Kejriwal

ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ, ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜਾਉਣ। ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement