
ਕਿਸਾਨਾਂ ਨੇ ਬੱਸਾਂ, ਗੱਡੀਆ, ਟਰੱਕ ਅਤੇ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਨੂੰ ਚਾਲੇ ਪਾਏ।
ਬਰਨਾਲਾ ( ਸਪੋਕਸਮੈਨ ਸਮਾਚਾਰ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਲਕੇ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਦਿੱਲੀ ਵਿਖੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ।
PHOTO
ਇਸੇ ਸਿਲਸਿਲੇ ਤਹਿਤ ਬਰਨਾਲਾ ਜਿਲ੍ਹੇ ਦੇ ਬਡਬਰ ਟੌਲ ਪਲਾਜ਼ਾ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਕਾਫ਼ਲਾ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਇਆ। ਕਿਸਾਨਾਂ ਨੇ ਬੱਸਾਂ, ਗੱਡੀਆ, ਟਰੱਕ ਅਤੇ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਨੂੰ ਚਾਲੇ ਪਾਏ।
PHOTO
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈਣਾ ਕਿਸਾਨ ਅੰਦੋਲਨ ਦੀ ਵੱਡੀ ਜਿੱਤ ਹੈ। ਇਹ ਜਿੱਤ ਇਕੱਲੇ ਕਿਸਾਨਾਂ ਦੀ ਜਿੱਤ ਨਹੀਂ, ਬਲਕਿ ਇਸ ਅੰਦੋਲਨ ਦੌਰਾਨ ਸਹਿਯੋਗ ਦੇਣ ਵਾਲੇ ਹਰ ਵਰਗ ਦੀ ਜਿੱਤ ਹੈ।
PHOTO
ਪ੍ਰੰਤੂ ਐਮਐਸਪੀ ਸਮੇਤ, ਕਿਸਾਨਾਂ ਤੇ ਦਰਜ਼ ਹੋਏ ਪਰਚੇ ਰੱਦ ਕਰਨ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ, ਬਿਜਲੀ ਸੋਧ ਬਿੱਲ ਵਾਪਸ ਕਰਵਾਉਣ, ਪ੍ਰਦੂਸ਼ਨ ਬਿੱਲ ਵਾਪਸ ਕਰਵਾਉਣ ਦੀਆਂ ਮੰਗਾਂ ਵੀ ਮਨਜ਼ੂਰ ਕਰਵਾਉਣੀਆਂ ਹਨ। ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ ਅਤੇ ਉਹਨਾਂ ਦਾ ਅੰਦੋਲਨ ਦਿੱਲੀ ਵਿਖੇ ਪਹਿਲਾਂ ਸੰਘਰਸ਼ ਜਾਰੀ ਰੱਖਣਗੇ।
PHOTO