ਮੁੱਖ ਮੰਤਰੀ ਨਾਲ ਪੇਂਡੂ ਤੇ ਖੇਤ ਮਜ਼ਦੂਰ ਆਗੂਆਂ ਦੀ ਮੀਟਿੰਗ
Published : Nov 25, 2021, 7:54 am IST
Updated : Nov 25, 2021, 7:54 am IST
SHARE ARTICLE
image
image

ਮੁੱਖ ਮੰਤਰੀ ਨਾਲ ਪੇਂਡੂ ਤੇ ਖੇਤ ਮਜ਼ਦੂਰ ਆਗੂਆਂ ਦੀ ਮੀਟਿੰਗ

 

ਬੇਘਰਿਆਂ ਨੂੰ  ਪਲਾਟ ਦੇਣ, ਸਹਿਕਾਰੀ ਸੁਸਾਇਟੀ ਨਾਲ ਜੋੜਨ ਅਤੇ ਬਿਜਲੀ ਦੇ ਕੱਟੇ ਮੀਟਰ ਤੁਰਤ ਜੋੜਨ ਲਈ ਹੋਈ ਸਹਿਮਤੀ

ਚੰਡੀਗੜ੍ਹ, 24 ਨਵੰਬਰ (ਭੁੱਲਰ) : ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਬੀਤੀ ਦੇਰ ਰਾਤ ਪੰਜਾਬ ਭਵਨ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ 'ਚ ਕਈ ਅਹਿਮ ਮੰਗਾਂ ਉਪਰ ਸਹਿਮਤੀ ਹੋਈ ਹੈ |
ਇਸ ਮੀਟਿੰਗ 'ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਖੇਤੀ ਮੰਤਰੀ ਰਣਦੀਪ ਨਾਭਾ ਵੀ ਮੌਜੂਦ ਰਹੇ | ਕੁੱਝ ਮੰਗਾਂ 'ਤੇ ਸਹਿਮਤੀ ਨਹੀਂ ਬਣੀ ਪਰ ਮੁੱਖ ਮੰਤਰੀ ਵਲੋਂ ਵਿਚਾਰ ਕਰਨ ਦਾ ਭਰੋਸਾ ਮਿਲਿਆ ਹੈ | ਇਨ੍ਹਾਂ ਮੰਗਾਂ 'ਚ ਮੁਕੰਮਲ ਕਰਜ਼ਾ ਮਾਫ਼ੀ, ਬੁਢਾਪਾ ਪੈਨਸ਼ਨ ਲਈ ਉਮਰ ਦੀ ਹੱਦ ਘਟਾਉਣ ਤੇ ਪੈਨਸ਼ਨ ਦੀ ਰਾਸ਼ੀ ਵਧਾਉਣ ਦੇ ਮਾਮਲੇ ਸ਼ਾਮਲ ਹਨ | ਸਰਕਾਰ ਵਲੋਂ ਅਹਿਮ ਮੰਗਾਂ ਪ੍ਰਵਾਨ ਹੋਣ ਬਾਅਦ ਜਥੇਬੰਦੀਆਂ ਨੇ ਅੰਦੋਲਨ ਦਾ ਪ੍ਰੋਗਰਾਮ ਮੁਲਤਵੀ ਕਰ ਦਿਤਾ ਹੈ |
ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਬੇਘਰਿਆਂ ਨਾਲ ਲੋੜਵੰਦਾਂ ਨੂੰ  ਵੀ ਪਲਾਟ ਦੇਣ, ਪਲਾਟ ਦੇਣ ਵਿਚ ਕੁਤਾਹੀ ਕਰਨ ਵਾਲੀਆਂ ਪੰਚਾਇਤਾਂ ਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕਰਨ, ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰਤ ਜੋੜਨ, ਨੋਟੀਫ਼ੀਕੇਸ਼ਨ ਮੁਤਾਬਕ ਬਕਾਏ ਬਿਜਲੀ ਬਿੱਲ ਮੁਆਫ਼ ਕਰਨ, ਕੋਆਪ੍ਰੇਟਿਵ ਸੁਸਾਇਟੀਆਂ 'ਚ ਮਜ਼ਦੂਰਾਂ ਦਾ 25 ਫ਼ੀ ਸਦੀ ਰਾਖਵਾਂਕਰਨ ਕਰ ਕੇ 50 ਹਜ਼ਾਰ ਰੁਪਏ ਤਕ ਦੇ ਕਰਜ਼ੇ ਦੇਣ ਅਤੇ ਮਾਈਕਰੋਫ਼ਾਈਨਾਂਸ ਕੰਪਨੀਆਂ ਵਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾਉਣ, ਨੀਲੇ ਕਾਰਡ ਧਾਰਕਾਂ ਨੂੰ  ਰਿਆਇਤੀ ਦਰਾਂ 'ਤੇ ਡਿਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲ, ਖੰਡ, ਪੱਤੀ ਤੇ ਹੋਰ ਰਸੋਈ ਵਰਤੋਂ ਦੀਆਂ ਵਸਤਾਂ ਮੁਹਈਆ ਕਰਾਉਣ, ਕੱਟੇ ਨੀਲੇ ਕਾਰਡ ਤੇ ਰਹਿੰਦੇ ਲੋੜਵੰਦ ਲੋਕਾਂ ਦੇ ਕਾਰਡ  ਬਣਾਉਣ, ਦਲਿਤਾਂ 'ਤੇ ਜਬਰ ਨਾਲ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਸਿੱਟ ਦਾ ਗਠਨ ਕਰ ਕੇ 15 ਦਿਨਾਂ 'ਚ ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰ ਤੇ ਕਿਸਾਨ ਆਗੂਆਂ ਤੇ ਵਰਕਰਾਂ ਵਿਰੁਧ ਦਰਜ ਕੇਸ ਰੱਦ ਕਰਨ ਅਤੇ ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ 'ਚ ਬਣਾਈ ਸਿੱਟ ਦੀ  ਰੀਪੋਰਟ ਦੋ ਤਿੰਨ ਦਿਨਾਂ 'ਚ ਜਾਰੀ ਕਰਨ ਸਮੇਤ ਕਈ ਮਸਲੇ ਹੱਲ ਕਰਨ ਸਬੰਧੀ  ਹੁਕਮ ਜਾਰੀ ਕੀਤੇ ਗਏ |
ਮਜ਼ਦੂਰ ਜਥੇਬੰਦੀਆਂ ਵਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ  ਸਸਤੇ ਭਾਅ ਠੇਕੇ 'ਤੇ ਦੇਣ ਨੂੰ  ਯਕੀਨੀ ਬਣਾਉਣ ਵਾਸਤੇ ਹੁੰਦੀਆਂ ਡੰਮੀ ਬੋਲੀਆਂ ਨੂੰ  ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਕਦਮ ਚੁੱਕਣ ਚੁੱਕਣ 'ਤੇ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਇਸ ਮਸਲੇ ਬਾਰੇ ਜਲਦੀ ਵੱਖਰੀ ਮੀਟਿੰਗ ਦਾ ਭਰੋਸਾ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਸਾਣੀਆਂ 'ਚ ਹੋਈ ਡੰਮੀ ਬੋਲੀ ਤੁਰਤ ਰੱਦ ਕਰਨ ਦੇ ਹੁਕਮ ਵੀ ਦਿਤੇ | ਉਨ੍ਹਾਂ ਕਰੋਨਾ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਵਾਰਾਂ ਨੂੰ  ਵੀ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ | ਨਰਮਾ ਖਰਾਬੇ ਦਾ 10 ਫ਼ੀ ਸਦੀ ਮੁਆਵਜ਼ਾ ਮਜ਼ਦੂਰਾਂ ਨੂੰ  ਦੇਣ ਲਈ ਪਿੰਡਾਂ ਚ ਗ੍ਰਾਮ ਸਭਾਵਾਂ ਕਰਨ ਉੱਤੇ ਵੀ ਸਹਿਮਤੀ ਪ੍ਰਗਟਾਈ |
ਮੀਟਿੰਗ ਵਿਚ ਮਜਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਦਰਸਨ ਨਾਹਰ, ਦੇਵੀ ਕੁਮਾਰੀ, ਤਰਸੇਮ ਪੀਟਰ, ਭਗਵੰਤ ਸਿੰਘ ਸਮਾਓ, ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਗੁਲਜਾਰ ਗੌਰੀਆ, ਜੋਰਾ ਸਿੰਘ ਨਸਰਾਲੀ, ਪ੍ਰਗਟ ਸਿੰਘ ਕਾਲਾਝਾੜ, ਬਲਦੇਵ ਸਿੰਘ ਨੂਰਪੁਰੀ, ਕਸਮੀਰ ਸਿੰਘ ਘੁੱਗਸੋਰ, ਮੱਖਣ ਸਿੰਘ ਰਾਮਗੜ੍ਹ ਤੇ ਬਲਵਿੰਦਰ ਸਿੰਘ ਜਲੂਰ ਸਾਮਲ ਹੋਏ |

 

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement