ਪੰਜਾਬ ਪੁਲਿਸ ਵਲੋਂ ਸੂਬੇ ਭਰ ’ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤਾਇਨਾਤ
Published : Nov 25, 2021, 7:09 pm IST
Updated : Nov 25, 2021, 7:09 pm IST
SHARE ARTICLE
punjab: 135 Police GOs deputed for night domination operations
punjab: 135 Police GOs deputed for night domination operations

ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਕਿਸੇ ਵੀ ਅੱਤਵਾਦੀ ਗਤੀਵਿਧੀ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼


 

ਚੰਡੀਗੜ : ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜਟਿਡ ਅਫਸਰਾਂ  ਨੂੰ ਸੂਬੇ ਭਰ ਵਿੱਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਲਈ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਤੇਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਰੰਧਾਵਾ ਨੇ ਮੰਗਲਵਾਰ ਨੂੰ ਅੰਮਿ੍ਰਤਸਰ ‘ਚ ਕ੍ਰਾਈਮ ਰਿਵੀਊ (ਅਪਰਾਧ ਸਮੀਖਿਆ) ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੁਲਸ ਫੋਰਸ ਨੂੰ ਸੂਬੇ ਭਰ ‘ਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ।

punjab: 135 Police GOs deputed for night domination operationspunjab: 135 Police GOs deputed for night domination operations

ਜ਼ਿਕਰਯੋਗ ਹੈ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਉਪ ਮੁੱਖ ਮੰਤਰੀ ਨੇ ਰਾਤ ਦੀ ਗਸ਼ਤ ਲਈ ਤਾਇਨਾਤ  ਗਜ਼ਟਿਡ ਅਫ਼ਸਰਾਂ ਨੂੰ ਖੁਦ ਅਚਨਚੇਤ ਕਾਲ ਕਰਕੇ ਇਹ ਯਕੀਨੀ ਬਣਾਇਆ ਕਿ ਉਹ ਆਪਣੇ ਕੰਮ ‘ਤੇ ਮੌਜੂਦ ਹਨ ਜਾਂ ਨਹੀਂ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੈਂਡ ਗ੍ਰਨੇਡਾਂ ਅਤੇ ਟਿਫਿਨ ਬੰਬਾਂ ਦੀ ਵੱਡੀ ਆਮਦ ਹੋ ਰਹੀ ਹੈ। ਹਾਲ ਹੀ ਵਿੱਚ, ਰਾਜ ਵਿੱਚ ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਬੰਬ ਧਮਾਕੇ ਹੋਣ ਤੋਂ ਇਲਾਵਾ ਜੀਰਾ ਖੇਤਰ ਤੋਂ ਇੱਕ ਬਿਨਾਂ ਚੱਲੇ ਹੈਂਡ ਗ੍ਰਨੇਡ ਦੀ ਬਰਾਮਦਗੀ ਵੀ ਸ਼ਾਮਲ ਹੈ।

Punjab PolicePunjab Police

ਡੀਜੀਪੀ ਨੇ ਦੱਸਿਆ ਕਿ ਹਰੇਕ ਪੁਲਿਸ ਜਿਲੇ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਡੀਐਸਪੀ ਜਾਂ ਐਸਪੀ ਰੈਂਕ ਦਾ ਇੱਕ ਗਜਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋ ਆਪਣੇ ਅਧਿਕਾਰ ਖੇਤਰ ਵਿੱਚ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਰੁਟੀਨ ਨਾਕਿਆਂ ਜਾਂ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ, ਤਾਇਨਾਤ ਕੀਤੇ ਗਏ ਅਫ਼ਸਰਾਂ ਨੂੰ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਧਾਰਮਿਕ ਸਥਾਨਾਂ, ਆਰਐਸਐਸ ਸ਼ਾਖਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ‘ਤੇ ਵੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

Punjab PolicePunjab Police

ਇਸ ਦੌਰਾਨ, ਪੁਲਿਸ ਕਮਿਸ਼ਨਰਾਂ/ਐਸਐਸਪੀਜ ਨੂੰ ਵੀ ਡਰੋਨਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਸਾਰੇ ਪੀਸੀਆਰ/ਆਰਆਰਪੀਐਸ ਵਾਹਨਾਂ ਅਤੇ ਬੁਲੇਟ ਪਰੂਫ ਮੋਰਚਿਆਂ ਦੀ ਵਰਤੋਂ ਸੰਵੇਦਨਸ਼ੀਲ ਥਾਵਾਂ ਨੂੰ ਕਵਰ ਕਰਨ ਦੇ ਨਾਲ-ਨਾਲ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਦੇ ਆਦੇਸ਼ ਦਿੱਤੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement