
ਮੁੱਖ ਮੰਤਰੀ ਨੇ ਹੱਥ ਜੋੜ ਅਧਿਆਪਕਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਕੀਤੀ ਬੇਨਤੀ
ਗੁਰੂਹਰਸਹਾਏ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਗੁਰੂਹਰਸਹਾਏ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਚੰਨੀ ਦੇ ਆਪਣਾ ਭਾਸ਼ਣ ਦੇਣਾ ਸ਼ੁਰੂ ਹੀ ਕੀਤਾ ਸੀ ਕਿ ਅਧਿਆਪਕਾਂ ਨੇ ਜ਼ੋਰਦਾਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
PHOTO
ਜਿਸ ਮਗਰੋਂ ਮੁੱਖ ਮੰਤਰੀ ਚੰਨੀ ਨੂੰ ਕੁੱਝ ਸਮੇਂ ਲਈ ਆਪਣਾ ਭਾਸ਼ਣ ਰੋਕਣਾ ਪਿਆ। ਮੁੱਖ ਮੰਤਰੀ ਚੰਨੀ ਨੇ ਵਿਰੋਧ ਕਰ ਰਹੇ ਅਧਿਆਪਕਾਂ ਨੂੰ ਕਿਹਾ ਕਿ ਤੁਸੀਂ 5-7 ਬੰਦੇ ਹੋ ਜੋ ਪਰੇਸ਼ਾਨ ਕਰ ਰਹੇ ਹੋ ਤੇ ਸਾਡੇ ਕੋਲ 5000 ਬੰਦੇ ਹਨ ਸਮਝ ਜਾਓ। ਜਿਸ ਮਗਰੋਂ ਰਾਣਾ ਸੋਢੀ ਨੇ ਵੀ ਅਧਿਆਪਕਾਂ ਨੂੰ ਹੰਗਾਮਾ ਨਾ ਕਰਨ ਦੀ ਬੇਨਤੀ ਕੀਤੀ।
PHOTO
ਕਾਂਗਰਸੀਆਂ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਕੁੱਟ ਵੀ ਦਿੱਤਾ। ਦੱਸ ਦੇਈਏ ਕਿ ਅਧਿਆਪਕ ਕਈ ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਆਪਣੇ ਹੱਕ ਮੰਗ ਰਹੇ ਹਨ। ਦੱਸ ਦੇਈਏ ਚਰਨਜੀਤ ਸਿੰਘ ਚੰਨੀ ਨੇ ਇਲਾਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।