ਲੁਧਿਆਣਾ 'ਚ LIP ਨੇਤਾ ਗ੍ਰਿਫ਼ਤਾਰ: ਚੋਣਾਂ ਦੌਰਾਨ ਹਿੰਸਾ 'ਚ ਸ਼ਾਮਲ ਹੋਣ ਦੇ ਦੋਸ਼
Published : Nov 25, 2022, 10:07 am IST
Updated : Nov 25, 2022, 10:07 am IST
SHARE ARTICLE
Gurpreet Khurana
Gurpreet Khurana

ਲੋਕ ਇਨਸਾਫ਼ ਪਾਰਟੀ ਦਾ ਸਾਬਕਾ ਕੌਂਸਲਰ ਤੇ ਸਿਮਰਜੀਤ ਬੈਂਸ ਦਾ ਨਜ਼ਦੀਕੀ ਗੁਰਪ੍ਰੀਤ ਖੁਰਾਨਾ ਸਾਥੀ ਸਮੇਤ ਗ੍ਰਿਫ਼ਤਾਰ

 

ਲੁਧਿਆਣਾ - ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਨੂੰ ਪੰਜਾਬ ਦੇ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੁਰਾਣਾ ਨੂੰ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਦੇਰ ਰਾਤ ਸੁਭਾਨੀ ਬਿਲਡਿੰਗ ਤੋਂ ਫੜਿਆ ਸੀ। ਖੁਰਾਣਾ ਖਿਲਾਫ਼ 9 ਮਹੀਨੇ ਪੁਰਾਣੇ ਚੋਣ ਹਿੰਸਾ ਮਾਮਲੇ 'ਚ ਸ਼ਾਮਲ ਹੋਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। 

ਫੜੇ ਗਏ ਦੂਜੇ ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਉਰਫ਼ ਰਾਜਾ ਫਿਲੌਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸ਼ਿਮਲਾਪੁਰੀ ਥਾਣੇ ਲਿਜਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਫਰਵਰੀ ਨੂੰ ਆਤਮਾ ਨਗਰ ਹਲਕੇ 'ਚ ਬੈਂਸ ਦੇ ਸਮਰਥਕਾਂ ਅਤੇ ਉਹਨਾਂ ਦੇ ਕੱਟੜ ਵਿਰੋਧੀ ਕਾਂਗਰਸ ਦੇ ਕਮਲਜੀਤ ਕੜਵਲ ਵਿਚਾਲੇ ਕਥਿਤ ਤੌਰ 'ਤੇ ਝੜਪ ਹੋ ਗਈ ਸੀ। 

ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਨੇ ਦੋਸ਼ ਲਾਇਆ ਸੀ ਕਿ ਬੈਂਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਕਥਿਤ ਤੌਰ ’ਤੇ ਹਥਿਆਰਾਂ ਨਾਲ ਗੋਲੀਆਂ ਚਲਾਈਆਂ। ਬੈਂਸ, ਉਸ ਦੇ ਪੁੱਤਰ ਅਜੈਪ੍ਰੀਤ ਖ਼ਿਲਾਫ਼ ਆਈਪੀਸੀ ਦੀ ਧਾਰਾ 307, 427, 148, 149, 506, 188, ਅਸਲਾ ਐਕਟ ਦੀ ਧਾਰਾ 25, 54, 59, ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 127 ਅਤੇ ਮਹਾਂਮਾਰੀ ਐਕਟ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸਿਮਰਜੀਤ ਬੈਂਸ, ਉਸ ਦੇ ਦੋ ਭਰਾ ਪਰਮਜੀਤ ਸਿੰਘ ਬੈਂਸ, ਕੌਂਸਲਰ ਹਰਵਿੰਦਰ ਕਲੇਰ, ਬਿੱਟਾ, ਸਵਰਨਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਆਦਿ ਵੀ ਇਸ ਕੇਸ ਵਿੱਚ ਨਾਮਜ਼ਦ ਹਨ। 8 ਫਰਵਰੀ ਨੂੰ ਬੈਂਸ ਨੂੰ ਪੁਲਿਸ ਨੇ ਪ੍ਰੋਡਕਸ਼ਨ ਦੌਰਾਨ ਜ਼ਿਲ੍ਹਾ ਅਦਾਲਤ ਦੇ ਅਹਾਤੇ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਪਰ ਬੈਂਸ ਨੂੰ ਜ਼ਿਆਦਾ ਡਰਾਮੇਬਾਜ਼ੀ ਕਰਕੇ ਕੁਝ ਘੰਟਿਆਂ ਵਿੱਚ ਹੀ ਛੱਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸ਼ੁਰੂ ਹੋਈ। 

18 ਅਕਤੂਬਰ ਨੂੰ ਲੁਧਿਆਣਾ ਪੁਲਿਸ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਇਸ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਲੈ ਕੇ ਆਈ ਸੀ। ਬੈਂਸ ਪਹਿਲਾਂ ਹੀ ਬਲਾਤਕਾਰ ਦੇ ਇੱਕ ਮਾਮਲੇ ਵਿਚ ਜੇਲ੍ਹ ਵਿਚ ਹਨ। ਸ਼ਿਮਲਾਪੁਰੀ ਥਾਣੇ ਦੇ ਐਸਐਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement