ਪੰਜਾਬ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ 31 ਜੁਲਾਈ 2023 ਤੱਕ ਮੁਕੰਮਲ ਕਰਨ ਦੇ ਨਿਰਦੇਸ਼
Published : Nov 25, 2022, 7:18 pm IST
Updated : Nov 25, 2022, 7:52 pm IST
SHARE ARTICLE
Image
Image

ਨਿਰਮਾਣ ਕੰਪਨੀ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਹੋਈ ਬੈਠਕ

 

ਪਠਾਨਕੋਟ - ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਜੁਲਾਈ ਅੰਤ ਤੱਕ ਮੁਕੰਮਲ ਕਰਨ ਲਈ ਉਸਾਰੀ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਬੈਠਕ ਕੀਤੀ ਗਈ। ਉਸਾਰੀ ਕੰਪਨੀ ਦੇ ਅਧਿਕਾਰੀਆਂ ਅਤੇ ਪੰਜਾਬ ਸਰੋਤ ਮਹਿਕਮੇ ਦੇ ਸਕੱਤਰ ਵਿਚਕਾਰ ਇਹ ਬੈਠਕ ਦੋ ਦਿਨ ਪਹਿਲਾਂ ਕੀਤੀ ਗਈ। ਇਸ ਪ੍ਰਾਜੈਕਟ ਦਾ 70 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ, ਪਰ ਇਸ ਵੇਲੇ ਕੰਮ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ।

ਪਠਾਨਕੋਟ ਜ਼ਿਲ੍ਹੇ 'ਚ ਰਾਵੀ ਦਰਿਆ ’ਤੇ ਬਣ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਨੀਂਹ ਪੱਥਰ 1995 ਵਿੱਚ ਰੱਖਿਆ ਗਿਆ ਸੀ, ਪਰ ਉਸਾਰੀ ਦਾ ਕੰਮ 2014 ਵਿੱਚ ਸ਼ੁਰੂ ਹੋਇਆ ਸੀ। ਤਤਕਾਲੀ ਜੰਮੂ-ਕਸ਼ਮੀਰ ਸਰਕਾਰ ਦੇ ਇਤਰਾਜ਼ ਤੋਂ ਬਾਅਦ ਇਸ ਦਾ ਕੰਮ ਰੋਕ ਦਿੱਤਾ ਗਿਆ ਸੀ। ਬਾਅਦ ਵਿੱਚ ਕੰਮ ਸ਼ੁਰੂ ਹੋਇਆ, ਫਿਰ ਕਰੋਨਾ ਮਹਾਮਾਰੀ ਕਾਰਨ ਕੰਮ 'ਚ ਮੁੜ ਵਿਘਨ ਪਿਆ। ਇਸ ਪ੍ਰਾਜੈਕਟ ਦੀ ਲਾਗਤ ਲਗਭਗ 2715 ਕਰੋੜ ਤੈਅ ਕੀਤੀ ਗਈ ਸੀ, ਜੋ ਬਾਅਦ ਵਿੱਚ ਦੇਰੀ ਕਾਰਨ ਵਧ ਗਈ। 

ਇਸ ਡੈਮ ਪ੍ਰਾਜੈਕਟ ਦੇ ਬਣਨ ਨਾਲ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ, ਅਤੇ ਰਾਵੀ ਦਰਿਆ ਰਾਹੀਂ ਪਾਕਿਸਤਾਨ ਨੂੰ ਜਾ ਰਹੇ ਪਾਣੀ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇਗੀ। ਇਸ ਨਾਲ ਤਕਰੀਬਨ 40 ਹਜ਼ਾਰ ਏਕੜ ਜ਼ਮੀਨ ਦੀ ਸਿੰਚਾਈ ਦੀ ਸਹੂਲਤ ਵੀ ਹਾਸਲ ਹੋਵੇਗੀ। 

ਇਸ ਦੇ ਨਿਰਮਾਣ ਦੀ ਨਿਗਰਾਨ ਰਹੀ ਹਰ ਸਰਕਾਰ ਨੇ ਇਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ, ਪਰ ਇਹ ਪ੍ਰਾਜੈਕਟ ਹੁਣ ਤੱਕ ਮੁਕੰਮਲ ਨਹੀਂ ਹੋਇਆ। ਦੋ ਦਿਨ ਪਹਿਲਾਂ ਹੋਈ ਤਾਜ਼ਾ ਬੈਠਕ ਵੀ ਇਸੇ ਵਿਸ਼ੇ ’ਤੇ ਕੇਂਦਰਿਤ ਸੀ ਕਿ ਇਸ ਪ੍ਰਾਜੈਕਟ ਦਾ ਸਮੇਂ ਸਿਰ ਮੁਕੰਮਲ ਨਾ ਹੋਣਾ ਸਰਕਾਰ ਦੀ ਭਰੋਸੇਯੋਗਤਾ ’ਤੇ ਵੱਡਾ ਸਵਾਲ ਹੈ। ਨਿਰਮਾਣ ਕੰਪਨੀ ਨੇ ਫ਼ੰਡ ਦੀ ਗੱਲ ਕੀਤੀ ਤਾਂ ਸਰਕਾਰ ਨੇ ਇਸ ਵਾਸਤੇ ਫ਼ੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਇਸ 'ਚ ਕੋਈ ਸ਼ੱਕ ਨਹੀਂ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪੰਜਾਬ ਨੂੰ ਬਿਜਲੀ ਅਤੇ ਸਿੰਚਾਈ ਦੇ ਖੇਤਰ 'ਚ ਹੋਰ ਮਜ਼ਬੂਤੀ ਹਾਸਲ ਹੋਵੇਗੀ। 

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement