
ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਮਨ ਲਾਲ ਵਾਸੀ ਕਲੋਟੀ ਨਗਰ ਵਾਰਡ 11 ਟਾਂਡਾ ਵਜੋਂ ਹੋਈ ਹੈ।
ਟਾਂਡਾ ਉੜਮੁੜ: ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਇਸ ਦੇ ਚਲਦਿਆਂ ਟਾਂਡਾ ਉੜਮੁੜ ਵਿਖੇ ਇਕ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਘਰ ਦੇ ਇਕ ਮੈਂਬਰ ਦੀ ਨਸ਼ੇ ਕਾਰਨ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਮਨ ਲਾਲ ਵਾਸੀ ਕਲੋਟੀ ਨਗਰ ਵਾਰਡ 11 ਟਾਂਡਾ ਵਜੋਂ ਹੋਈ ਹੈ। ਦੱਸ ਦੇਈਏ ਕਿ ਅੱਜ ਹੀ ਦਲਜੀਤ ਦੀ ਭਤੀਜੀ ਦਾ ਵਿਆਹ ਸੀ। ਮ੍ਰਿਤਕ ਵਿਅਕਤੀ ਆਪਣੇ ਪਿੱਛੇ 4 ਬੱਚੇ ਹਨ (3 ਕੁੜੀਆਂ ਅਤੇ ਇਕ ਮੁੰਡਾ) ਛੱਡ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ 6 ਮਹੀਨਿਆਂ ਤੋਂ ਦਲਜੀਤ ਨਸ਼ਾ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ੇ ਨਾਲ ਕਈ ਘਰ ਉੱਜੜ ਰਹੇ ਹਨ, ਇਸ ’ਤੇ ਰੋਕ ਲੱਗਣੀ ਚਾਹੀਦੀ ਹੈ। ਰੇਲਵੇ ਪੁਲਿਸ ਦੇ ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫਿਲਹਾਲ 174 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਹੈ।