Accident News: ਧੁੰਦ ਕਾਰਨ ਆਪਸ ਵਿਚ ਟਕਰਾਏ ਕਰੀਬ 6 ਵਾਹਨ; ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ
Published : Nov 25, 2023, 11:35 am IST
Updated : Nov 25, 2023, 11:35 am IST
SHARE ARTICLE
About 6 vehicles collided due to fog
About 6 vehicles collided due to fog

ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ ਦਾਖਲ

Accident News: ਕੋਟਕਪੂਰਾ ਨੇੜੇ ਤੜਕੇ ਪਈ ਧੁੰਦ ਕਾਰਨ ਛੇ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਦੇ ਚਲਦਿਆਂ ਸੱਤ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਜੈਤੋ ਵਿਖੇ ਗੁਰੂ ਕੀ ਢਾਬ ਨਜ਼ਦੀਕ ਢੈਪਈ ਨਹਿਰ ’ਤੇ ਛੇ ਵਾਹਨਾਂ ਦੀ ਟੱਕਰ ਹੋ ਗਈ। ਇਸ ਦੌਰਾਨ ਸੱਤ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਜੈਤੋ ਦੀ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਹਸਪਤਾਲ ਪਹੁੰਚਾਇਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਅਪਣੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਮੁੱਢਲੀ ਸਹਾਇਆ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

(For more news apart from About 6 vehicles collided due to fog, stay tuned to Rozana Spokesman)

Tags: kotkapura

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement