Khanna Fauji Death News: ਛੁੱਟੀ ਆ ਰਹੇ ਫ਼ੌਜੀ ਦੀ ਰਸਤੇ 'ਚ ਹੋਈ ਮੌਤ

By : GAGANDEEP

Published : Nov 25, 2023, 2:16 pm IST
Updated : Nov 25, 2023, 2:23 pm IST
SHARE ARTICLE
Khanna Fauji Death News in punjabi
Khanna Fauji Death News in punjabi

ਪਤਨੀ ਦੀ ਤਬੀਅਤ ਖਰਾਬ ਹੋਣ ਕਾਰਨ ਆ ਰਿਹਾ ਸੀ ਘਰ

Khanna Fauji Death News in punjabi : ਖੰਨਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਛੁੱਟੀ 'ਤੇ ਘਰ ਆ ਰਹੇ ਫੌਜੀ ਦੀ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਿਪਾਹੀ ਹਰਦੀਪ ਸਿੰਘ ਆਪਣੀ ਪਤਨੀ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਛੁੱਟੀ ਲੈ ਕੇ ਰਾਜਸਥਾਨ ਤੋਂ ਖੰਨਾ ਪਰਤ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Shameful act of Australian players: ਆਸਟ੍ਰੇਲੀਆਈ ਖਿਡਾਰੀਆਂ ਦੀ ਸ਼ਰਮਨਾਕ ਹਰਕਤ, ਕੋਹਲੀ, ਰੋਹਿਤ 'ਤੇ ਕੀਤੀ ਅਪਮਾਨਜਨਕ ਪੋਸਟ ਨੂੰ.

 ਦੱਸ ਦੇਈਏ ਕਿ ਹਰਦੀਪ ਸਿੰਘ ਜੋਧਪੁਰ ਤੋਂ ਬੱਸ ਰਾਹੀਂ ਵਾਪਸ ਆ ਰਿਹਾ ਸੀ। ਲੁਧਿਆਣਾ ’ਚ ਬੱਸ ਰੁਕੀ ਤਾਂ ਜਦੋਂ ਉਹ ਆਪਣੀ ਸੀਟ ਤੋਂ ਨਾ ਉੱਠਿਆ ਤਾਂ ਕੰਡਕਟਰ ਨੇ ਜਾ ਕੇ ਦੇਖਿਆ ਕਿ ਉਸ ਦੇ ਸਰੀਰ ’ਚ ਕੋਈ ਹਿਲਜੁਲ ਨਹੀਂ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਾ ਖੰਨਾ ਦੇ ਪਿੰਡ ਬੀਜਾ ’ਚ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਫੌਜ ਦੀ ਟੁਕੜੀ ਤੇ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਮੌਕੇ ’ਤੇ ਪਹੁੰਚੇ।

ਇਹ ਵੀ ਪੜ੍ਹੋ: Vigilance News: 100 ਕਰੋੜ ਦੇ ਘਪਲੇ ਵਿਚ ਵਿਜੀਲੈਂਸ ਨਹੀਂ ਕਰ ਰਹੀ ਕਾਰਵਾਈ, ਸ਼ਹਿਰ ਵਿਚ ਆਮ ਘੁੰਮ ਰਹੇ ਪਿਓ ਪੁੱਤ

ਫੌਜ ਦੇ ਅਧਿਕਾਰੀ ਸੂਬੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਕੁਝ ਸਮੇਂ ਬਾਅਦ ਹੀ ਡਿਊਟੀ ਤੋਂ ਜੋਧਪੁਰ ਪਰਤਿਆ ਸੀ, ਪਰਤਣ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਸ ਨੇ ਦੁਬਾਰਾ ਛੁੱਟੀ ਲੈ ਲਈ ਤੇ ਬੱਸ ਰਾਹੀਂ ਘਰ ਪਰਤ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement