
Barnala News : ਪੁਲਿਸ ਨੇ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਕੀਤਾ ਦਰਜ
Rape of woman in Barnala ਬਰਨਾਲਾ 'ਚ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਮਹਿਲਾ ਦੇ ਦੋਸਤ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਔਰਤ ਦਾ ਦੋਸ਼ ਹੈ ਕਿ ਉਸ ਦਾ ਪਤੀ ਵਿਦੇਸ਼ ਰਹਿੰਦਾ ਹੈ। ਉਹ ਜਿਮ ਜਾਂਦੀ ਹੈ। ਜਿੱਥੇ ਮੁਲਜ਼ਮ ਨੇ ਉਸ ਨਾਲ ਦੋਸਤੀ ਕੀਤੀ। ਇਸ ਤੋਂ ਬਾਅਦ ਉਹ ਉਸ ਨੂੰ ਆਪਣੇ ਘਰ ਲੈ ਗਿਆ। ਜਿੱਥੇ ਉਸਦੀ ਮਰਜ਼ੀ ਦੇ ਖਿਲਾਫ ਗਲਤ ਕੰਮ ਕੀਤਾ ਗਿਆ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਖੇਡਦੀ ਹੋਈ 3 ਸਾਲਾ ਮਾਸੂਮ 'ਤੇ ਡਿੱਗਿਆ ਕੱਚ ਦਾ ਗੇਟ, ਮੌਤ
ਟੱਲੇਵਾਲ ਥਾਣਾ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਪੱਤੀ ਸੇਖਵਾਂ ਦੇ ਰਹਿਣ ਵਾਲੇ ਗੁਰਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਜਿੰਮ ਜਾਂਦੀ ਸੀ। ਉਥੇ ਉਸ ਦੀ ਮੁਲਜ਼ਮ ਨਾਲ ਦੋਸਤੀ ਹੋ ਗਈ।
ਇਹ ਵੀ ਪੜ੍ਹੋ: journalist Saumya murder case News: ਪੱਤਰਕਾਰ ਸੌਮਿਆ ਕਤਲ ਕੇਸ 'ਚ ਚਾਰ ਦੋਸ਼ੀਆਂ ਨੂੰ 'ਦੂਹਰੀ ਉਮਰ ਕੈਦ'
ਮੁਲਜ਼ਮ ਉਸ ਨੂੰ ਟੱਲੇਵਾਲ ਸਥਿਤ ਆਪਣੇ ਘਰ ਲੈ ਗਿਆ। ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਬਲਾਤਕਾਰ ਕੀਤਾ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਜਲਦੀ ਹੀ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।