
Punjab News: ਤਿੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਕਈ ਅਪਰਾਧਿਕ ਮਾਮਲੇ ਦਰਜ
Punjab News: ਪੰਜਾਬ ਪੁਲਿਸ ਨੇ ਇਕ ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਗਿਰੋਹ ਦੇ ਮੈਂਬਰ ਸਨ।
ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 18 ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ ਵਿਚ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਇਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ।
ਯਾਦਵ ਦੇ ਇਕ ਪੋਸਟ ਦੇ ਅਨੁਸਾਰ, ਦੋਸ਼ੀਆਂ ਤੋਂ ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਮਨਜੀਤ ਦੇ ਨਿਰਦੇਸ਼ਾਂ 'ਤੇ ਸੂਬੇ ਵਿਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ।