ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ਉੱਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਦਾ ਐਲਾਨ
Published : Nov 25, 2025, 2:21 pm IST
Updated : Nov 25, 2025, 2:27 pm IST
SHARE ARTICLE
Chief Minister Bhagwant Mann announces to build a world-class university in the name of Sri Guru Tegh Bahadur Ji
Chief Minister Bhagwant Mann announces to build a world-class university in the name of Sri Guru Tegh Bahadur Ji

ਸ੍ਰੀ ਅਨੰਦਪੁਰਸਾਹਿਬ ਵਿਖੇ ਬਣਾਈ ਜਾਵੇਗੀ ਯੂਨੀਵਰਸਿਟੀ

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਇਸ ਤੋਂ ਇਲਾਵਾ ਸਟੇਡੀਅਮ ਬਣਾਇਆ ਜਾਵੇਗਾ।

 ਮੁੱਖ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਸਮਾਗਮ ਸਥਾਨ 'ਤੇ ਮੌਜੂਦ ਹਨ, ਕਦੇ ਤੰਬੂ ਵਿੱਚ, ਕਦੇ ਗੁਰਦੁਆਰਾ ਸਾਹਿਬ ਵਿੱਚ, ਅਤੇ ਲਗਾਤਾਰ ਸੰਗਤ ਨਾਲ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਨਾ ਸਿਰਫ਼ ਪੰਜਾਬ ਤੋਂ ਸਗੋਂ ਦੂਜੇ ਰਾਜਾਂ ਤੋਂ ਵੀ ਪਹੁੰਚੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣੀ ਪਤਨੀ ਨਾਲ ਆਨੰਦਪੁਰ ਸਾਹਿਬ ਵਿੱਚ ਹਨ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਕਈ ਗੁਰਦੁਆਰਿਆਂ ਵਿੱਚ ਮੱਥਾ ਟੇਕ ਚੁੱਕੇ ਹਨ। ਕੇਜਰੀਵਾਲ ਨੇ ਸਰਕਾਰ ਦੀਆਂ ਤਿਆਰੀਆਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਸੇ ਵੀ ਕਮੀ ਲਈ ਮੁਆਫੀ ਮੰਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਮਾਗਮ ਵਿੱਚ ਵੱਡਾ ਐਲਾਨ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਕੱਠ ਨੂੰ ਸੰਬੋਧਨ ਕਰ ਚੁੱਕੇ ਹਨ।

ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੁਫ਼ਤ ਬੱਸ/ਆਟੋ ਸੇਵਾ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ਼ਤਾਬਦੀ ਸਮਾਰੋਹਾਂ ਵਿੱਚ ਐਲਾਨ ਕੀਤਾ ਕਿ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੂਰੀ ਤਰ੍ਹਾਂ ਮੁਫ਼ਤ ਬੱਸ ਅਤੇ ਆਟੋ ਸੇਵਾਵਾਂ ਚਲਾਈਆਂ ਜਾਣਗੀਆਂ। ਇਸ ਦੀ ਸਾਰੀ ਲਾਗਤ ਸਰਕਾਰ ਵੱਲੋਂ ਸਹਿਣ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਹੁਣ ਯਾਤਰਾ ਸੰਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਸਰਕਾਰ ਪੂਰੀਆਂ ਸਹੂਲਤਾਂ ਯਕੀਨੀ ਬਣਾਏਗੀ।


ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ: ਇੱਕ ਹੋਰ ਵੱਡੇ ਐਲਾਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ। ਇਸ ਦਾ ਉਦੇਸ਼ ਇਸ ਪਵਿੱਤਰ ਸ਼ਹਿਰ ਦੀ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਹੈ ਤਾਂ ਜੋ ਇੱਕ ਆਕਰਸ਼ਕ ਅਤੇ ਸੁਵਿਧਾਜਨਕ ਅਨੁਭਵ ਬਣਾਇਆ ਜਾ ਸਕੇ। ਇਹ ਪ੍ਰੋਜੈਕਟ ਸ਼ਹਿਰ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement