ਪੰਚਾਇਤ ਚੋਣਾਂ 'ਚ ਕਾਗਜ਼ ਰੱਦ ਹੋਣ ਵਾਲੇ ਉਮੀਦਵਾਰਾਂ ਨੂੰ ਹਾਈਕੋਰਟ ਨੇ ਦਿਤੀ ਵੱਡੀ ਰਾਹਤ
Published : Dec 25, 2018, 10:18 am IST
Updated : Apr 10, 2020, 10:44 am IST
SHARE ARTICLE
ਪੰਚਾਇਤ ਚੋਣਾਂ ਦੇ ਰੱਦ ਹੋਏ ਕਾਗਜ਼ ਦਿਖਾਉਂਦੇ ਉਮੀਦਵਾਰ
ਪੰਚਾਇਤ ਚੋਣਾਂ ਦੇ ਰੱਦ ਹੋਏ ਕਾਗਜ਼ ਦਿਖਾਉਂਦੇ ਉਮੀਦਵਾਰ

ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ 'ਤੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੱਤੀ ਹੈ....

ਚੰਡੀਗੜ੍ਹ (ਭਾਸ਼ਾ) : ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ 'ਤੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ 48 ਘੰਟਿਆਂ ਦਾ ਸਮਾਂ ਦਿੰਦਿਆਂ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਮੀਦਵਾਰਾਂ ਦਾ ਪੱਖ ਸੁਣਨ ਅਤੇ ਫਿਰ ਨਾਮਜ਼ਦਗੀਆਂ ਰੱਦ ਜਾਂ ਮਨਜ਼ੂਰ ਕਰਨ ਬਾਰੇ ਅੰਤਮ ਫੈਸਲਾ ਕੀਤਾ ਜਾਵੇ। ਬੀਤੀ 20 ਤਾਰੀਖ਼ ਨੂੰ ਪੰਚਾਇਤੀ ਚੋਣਾਂ ਦੇ ਕਾਗ਼ਜ਼ਾਂ ਦੀ ਪੜਤਾਲ ਹੋਈ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੇ ਕਾਗ਼ਜ਼ ਖਾਰਜ ਹੋ ਗਏ ਸਨ। ਇਸ ਤੋਂ ਦੁਖੀ ਹੋਏ ਉਮੀਦਵਾਰਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਤਕਰੀਬਨ 100 ਪਟੀਸ਼ਨਾਂ ਦਾ ਨਿਬੇੜਾ ਕਰਦਿਆਂ ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਉਮੀਦਵਾਰਾਂ ਦਾ ਪੱਖ ਜਾਣਨ ਤੋਂ ਬਾਅਦ ਹੀ ਅੰਤਮ ਫੈਸਲਾ ਲਿਆ ਜਾਵੇ। ਹੁਣ ਨਾਮਜ਼ਦਗੀਆਂ ਰੱਦ ਹੋਣ ਵਾਲੇ ਉਮੀਦਵਾਰ ਆਪਣੇ ਰਿਟਰਨਿੰਗ ਅਫ਼ਸਰਾਂ ਜਾਂ ਹੋਰ ਸਮਰੱਥ ਅਧਿਕਾਰੀਆਂ ਕੋਲ ਜਾ ਕੇ ਮੁੜ ਵਿਚਾਰ ਕਰਨ ਲਈ ਬਿਨੈ ਕਰਨ ਜਿਸ ਦਾ ਫੈਸਲਾ ਆਉਂਦੇ 48 ਘੰਟਿਆਂ ਦੇ ਵਿੱਚ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਹੁਣ ਤਕ ਪੰਜਾਬ ਦੀਆਂ 13,276 ਪੰਚਾਇਤਾਂ ਲਈ 28,375 ਸਰਪੰਚੀ ਦੇ ਉਮੀਦਵਾਰ ਹਨ, ਇਨ੍ਹਾਂ ਵਿੱਚੋਂ 1,863 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ

ਪਰ ਬਾਕੀ ਚੋਣ ਲੜਨ ਵਾਲੇ ਉਮੀਦਵਾਰਾਂ ਵਿੱਚੋਂ 7,028 ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ।  ਸਰਕਾਰੀ ਬੁਲਾਰੇ ਮੁਤਾਬਕ ਪੰਚਾਂ ਲਈ 1,0,40,27 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਦਕਿ 22,203 ਪੰਚ ਨਿਰਵਿਰੋਧ ਚੁਣੇ ਗਏ ਹਨ, ਪਰ ਸਮਰੱਥ ਅਧਿਕਾਰੀਆਂ ਨੇ ਪੰਚ ਦੀਆਂ ਸੀਟਾਂ ਲਈ ਲੜਨ ਦੇ ਇਛੁੱਕ 20,791 ਉਮੀਦਵਾਰਾਂ ਨੂੰ ਮੈਦਾਨ ਵਿੱਚੋਂ ਬਾਹਰ ਕਰ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement