ਵਿਜੀਲੈਂਸ ਨੇ 50,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ
Published : Dec 25, 2018, 5:29 pm IST
Updated : Dec 25, 2018, 5:29 pm IST
SHARE ARTICLE
ਰਿਸ਼ਵਤ ਲੈਂਦਾ ਕਾਬੂ
ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਘੇੜਾ ਜਿਲਾ ਬਰਨਾਲਾ  ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ....

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਘੇੜਾ ਜਿਲਾ ਬਰਨਾਲਾ  ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਰਾਜ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਜੰਟ ਸਿੰਘ ਵਾਸੀ ਪਿੰਡ ਭੱਠਲਾਂ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ 'ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਵਾਹੀ ਯੋਗ ਜਮੀਨ ਦਾ ਗਹਿਣਾ ਬਰਕਰਾਰ ਰੱਖਣ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ।

ਰਿਸ਼ਵਤ ਰਿਸ਼ਵਤ

ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਾਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement