
ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਦੀ...
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਵਿਸ਼ਿਆਂ ਵਿਚ ਕੁੱਝ ਬਦਲਾਅ ਕੀਤੇ ਹਨ। ਪੰਜਾਬ ਭਰ ਦੇ ਗਣਿਤ ਤੇ ਵਿਗਿਆਨ ਦੇ ਵਿਸ਼ੇ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਿਲੇਬਸ, ਪ੍ਰਸ਼ਨ ਪੱਤਰ ਤੇ ਅੰਕ ਵੰਡ ਆਦਿ ਨੁਕਤੇ ਇਕਸਾਰ ਕਰਨ ਲਈ, ਜਾਰੀ ਅਕਾਦਮਿਕ ਸਾਲ ਤੋਂ ਹੀ, ਸੀ. ਬੀ. ਐੱਸ. ਈ. ਦੀ ਤਰਜ਼ ‘ਤੇ ਤਬਦੀਲੀ ਕਰ ਦਿੱਤੀ ਹੈ।
Students ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਸੂਚਨਾ ਅਤੇ ਸੈਂਪਲ ਪੇਪਰ ਭਾਵੇਂ ਫਿਜ਼ਿਕਸ, ਕਮਿਸਟਰੀ, ਬਾਇਓਲੋਜੀ ਅਤੇ ਗਣਿਤ ਵਿਸ਼ਿਆਂ ਨਾਲ ਸਬੰਧਤ ਹਨ ਪਰ ਇਨ੍ਹਾਂ ‘ਚ ਤਬਦੀਲੀ ਦਾ ਪ੍ਰਭਾਵ ਹਿਊਮੈਨਟੀਜ਼, ਕਾਮਰਸ ਤੇ ਐਗਰੀਕਲਚਰ ਗੁਰੱਪਾਂ ‘ਤੇ ਪੈਣਾ ਵੀ ਸੁਭਾਵਿਕ ਹੈ ਕਿਉਂਕਿ ਮੈਡੀਕਲ ਤੇ ਨਾਨ-ਮੈਡੀਕਲ ਤੋਂ ਇਲਾਵਾ ਬਾਕੀ ਗੁਰੱਪਾਂ ਦੇ ਵਿਦਿਆਰਥੀ ਵੀ ਇਹ ਵਿਸ਼ੇ ਪੜ੍ਹਦੇ ਹਨ।
Studentsਬੋਰਡ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਰੈਗੂਲਰ ਅਤੇ ਓਪਨ ਸਕੂਲ ਰਾਹੀਂ ਫਰਵਰੀ/ਮਾਰਚ 2019 ਵਿਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆਬੋਰਡ ਦੀ ਵੈੱਬਸਾਈਟ ‘ਤੇ ਮੌਜੂਦ ਜਾਣਕਾਰੀ ਤੇ ਸੈਂਪਲ ਪੇਪਰ ਅਨੁਸਾਰ ਹੋਵੇਗੀ। ਇਹ ਤਬਦੀਲੀ ਉਨ੍ਹਾਂ ਵਿਦਿਆਰਥੀਆਂ ‘ਤੇ ਵੀ ਲਾਗੂ ਹੋਵੇਗੀ ਜੋ ਉਪਰੋਕਤ ਚਾਰ ਵਿਸ਼ਿਆਂ ਵਿਚੋਂ ਕਿਸੇ ਵੀ ਵਿਸ਼ੇ ਦੀ ਵਾਧੂ ਪ੍ਰੀਖਿਆ ਦੇ ਰਹੇ ਹੋਣਗੇ।
Students ਸੂਚਨਾਂ ਅਨੁਸਾਰ ਇਹ ਸਾਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ 2020 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਲੰਡਰ ਸਾਲ-2020 ਦੌਰਾਨ ਪੰਜਾਬ ਸਰਕਾਰ ਦੀਆਂ ਹੇਠ ਲਿਖੀ ਅਨੁਸੂਚੀ ਵਾਲੀਆਂ ਗਜ਼ਟਿਡ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਾਲ 2020 ਲਈ ਗਜ਼ਟਿਡ ਛੁੱਟੀਆਂ ਤੇ 33 ਸੀਮਤ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
Studentsਉੱਧਰ ਦੂਜੇ ਪ੍ਰਾਪਤ ਜਾਣਕਾਰੀ ਅਨੁਸਾਰ ਧੁੰਦ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਦਾ ਬਦਲਿਆ ਸਮਾਂ,ਮੋਹਾਲੀ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਪੈਂਦੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਡਿਪਟੀ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਵਧਣ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।