
ਲੁਧਿਆਣਾ 'ਚ ਤਾਂ ਵੱਧ ਤੋਂ ਵੱਧ ਤਾਪਮਾਨ ਦੂਜੀ ਵਾਰੀ ਡਿੱਗ ਕੇ 10.6 ਡਿਗਰੀ ਸੈਲਸੀਅਸ 'ਤੇ ਆ ਗਿਆ।
ਜਲੰਧਰ: ਪੰਜਾਬ 'ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, 29 ਦਸੰਬਰ ਤਕ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। 30 ਦਸੰਬਰ ਤੋਂ ਠੰਢ ਤੋਂ ਕੁਝ ਰਾਹਤ ਮਿਲੇਗੀ। ਮੰਗਲਵਾਰ ਨੂੰ ਦਿਨ 'ਚ ਧੁੱਪ ਨਾ ਨਿਕਲਣ ਕਾਰਨ ਕਈ ਜ਼ਿਲ੍ਹਿਆਂ 'ਚ ਦਿਨ ਦਾ ਤਾਪਮਾਨ ਸਾਧਾਰਨ ਤੋਂ ਬਹੁਤ ਘੱਟ ਰਿਹਾ।
Photo ਲੁਧਿਆਣਾ 'ਚ ਤਾਂ ਵੱਧ ਤੋਂ ਵੱਧ ਤਾਪਮਾਨ ਦੂਜੀ ਵਾਰੀ ਡਿੱਗ ਕੇ 10.6 ਡਿਗਰੀ ਸੈਲਸੀਅਸ 'ਤੇ ਆ ਗਿਆ। ਪੀਏਯੂ ਦੇ ਮੌਸਮ ਵਿਗਿਆਨੀਆਂ ਮੁਤਾਬਕ 1973 ਤੋਂ ਬਾਅਦ ਪਹਿਲੀ ਵਾਰੀ 24 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 'ਚ ਇੰਨੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸਾਧਾਰਨ ਤੋਂ ਛੇ ਡਿਗਰੀ ਸੈਲਸੀਅਸ ਘੱਟ ਸੀ।
Photoਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਦਫ਼ਤਰ ਦਾ ਅੰਦਾਜ਼ਾ ਹੈ ਕਿ 29 ਦਸੰਬਰ ਤਕ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। 30 ਦਸੰਬਰ ਤੋਂ ਬਾਅਦ ਸੀਤ ਲਹਿਰ ਥੋੜ੍ਹੀ ਘਟੇਗੀ। ਮੰਗਲਵਾਰ ਤੋਂ ਬਾਅਦ ਬੁੱਧਵਾਰ ਨੂੰ ਵੀ ਸਵੇਰ ਤੋਂ ਸੂਬੇ ਦੀਆਂ ਜ਼ਿਆਦਾਤਰ ਥਾਵਾਂ 'ਤੇ ਧੁੱਪ ਨਾ ਨਿਕਲਣ ਕਾਰਨ ਤਾਪਮਾਨ ਆਮ ਨਾਲੋਂ ਕਾਫ਼ੀ ਘੱਟ ਰਿਹਾ। ਦਸ ਦਈਏ ਕਿ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਜਿਥੇ ਕੜਾਕੇ ਦੀਠੰਡ ਪੈ ਰਹੀ ਹੈ, ਉਥੇ ਹੀ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ।
Photoਪੰਜਾਬ ਵਿਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਇਸ ਠੰਡ ਦੇ ਕਹਿਰ ‘ਚ ਅੱਜ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵ੍ਹੀਕਲਾਂ ਦੇ ਚਾਲਕਾਂ ਨੂੰ ਲਾਈਟਾਂ ਜਗਾ ਕੇ ਚੱਲਣਾ ਪਿਆ ਹੈ।
Photoਇਸ ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫਤਾਰ ਵੀ ਹੋਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।