
ਸਰਕਾਰ 'ਤੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਦੋਸ਼
ਲੁਧਿਆਣਾ : ਮੌਜੂਦਾ ਸਰਕਾਰ ਨੂੰ ਕਈ ਮਸਲਿਆਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਖ਼ਾਸ ਕਰ ਕੇ ਖਜ਼ਾਨੇ ਦੀ ਮਾੜੀ ਹਾਲਤ ਕਾਰਨ ਤਾਂ ਸਰਕਾਰ ਅੰਦਰੋਂ-ਬਾਹਰੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਮਜ਼ੋਰ ਵਿੱਤੀ ਹਾਲਤ ਦਾ ਸਰਕਾਰ ਦੇ ਕਈ ਪਾਜੈਕਟਾਂ 'ਤੇ ਅਸਰ ਵਿਖਾਈ ਦੇ ਰਿਹਾ ਹੈ। ਤਿੰਨ ਸਾਲ ਦਾ ਅਰਸਾ ਬੀਤਣ ਦੇ ਬਾਵਜੂਦ ਵੀ ਸਰਕਾਰ ਦੀਆਂ ਔਕੜਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ। ਜਿੱਥੇ ਵਿਰੋਧੀ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੇ ਉਥੇ ਸਰਕਾਰ ਇਸ ਔਕੜ ਲਈ 10 ਸਾਲ ਸੱਤਾ 'ਚ ਰਹਿਣ ਵਾਲੇ ਅਕਾਲੀ-ਭਾਜਪਾ ਗਠਜੋੜ ਨੂੰ ਜ਼ਿੰਮੇਵਾਰ ਠਹਿਰਾਅ ਰਹੀ ਹੈ।
Photo
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜ਼ਿਆਦਾ ਕੁੱਝ ਦੱਸਣ ਦੀ ਲੋੜ ਨਹੀਂ ਹੈ। ਲੁਧਿਆਣਾ ਨੇੜੇ ਇਕ ਭਾਈਚਾਰਕ ਸਮਾਗਮ 'ਚ ਸ਼ਿਰਕਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ, ਸੰਸਦ ਮੈਂਬਰ ਤੇ ਮੰਤਰੀ ਹੀ ਸਰਕਾਰ ਦੀਆਂ ਨਿਕਾਮੀਆਂ ਨੂੰ ਗਿਣਾਉਣ ਲੱਗ ਪਏ ਹਨ।
Photo
ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਕੈਪਟਨ ਨੇ ਲੋਕਾਂ ਦੇ ਅੱਖੀਂ ਘੱਟਾ ਪਾ ਕੇ ਸੱਤਾ ਹਾਸਿਲ ਕੀਤੀ ਸੀ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਪੰਜਾਬ ਅੰਦਰ ਚੱਲ ਰਹੇ ਵਿਕਾਸ ਦੇ ਪਹੀਏ ਨੂੰ ਰੋਕ ਦਿਤਾ ਸੀ ਜੋ ਅਜੇ ਤਕ ਰਕਿਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।
file photo
ਟਕਸਾਲੀ ਅਕਾਲੀ ਆਗੂਆਂ ਬਾਰੇ ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੀ ਪਾਰਟੀ ਦੇ ਨਹੀਂ ਬਣ ਸਕੇ, ਉਹ ਪੰਜਾਬ ਦੇ ਕਿਵੇਂ ਹੋ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ
ਭੱਠਲ, ਹਰਮੇਲ ਸਿੰਘ ਟੌਹੜਾ, ਜਗਤਾਰ ਸਿੰਘ ਰਾਜੋਆਣਾ, ਰਾਜ ਕਮਲ ਸਿੰਘ ਗਿੱਲ ਆਦਿ ਹਾਜ਼ਰ ਸਨ।