ਖੇਤੀ ਕਾਨੂੰਨ : ਕਿਸਾਨਾਂ ਪ੍ਰਤੀ ਬੇਰਹਿਮੀ ਹੋਣ ’ਤੇ ਸੁਖਬੀਰ ਬਾਦਲ ਨੇ ਕੇਂਦਰ ਦੀ ਕੀਤੀ ਨਿਖੇਧੀ
Published : Dec 25, 2020, 8:59 pm IST
Updated : Dec 25, 2020, 8:59 pm IST
SHARE ARTICLE
Sukhbir Singh Badal
Sukhbir Singh Badal

ਗੱਲਬਾਤ ਕਰਨ ਦੀ ਛੁਰਲੀ ਸਿਰਫ ਕਿਸਾਨਾਂ ਨੂੰ ਬਦਨਾਮ ਕਰਨ ਲਈ ਛੱਡੀ ਜਾ ਰਹੀ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵੱਈਆ ਅਪਣਾਉਣ ਲਈ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੜਾਕੇ ਦੀ ਠੰਢ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਢਿੱਲਮੱਠ ਵਾਲਾ ਤੇ ਬੇਰਹਿਮੀ ਰਵੱਹੀਆ ਅਪਣਾਇਆ ਹੋਇਆ ਹੈ।

sukhbir badalsukhbir badal

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪਿਛਲੇ ਸੰਸਦੀ ਇਜਲਾਸ ਵਿਚ ਜਬਰੀ ਪਾਸ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁਧ ਆਵਾਜ਼ ਚੁੱਕਣ ’ਤੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ। ਇਹੀ ਕਾਰਨ ਹੈ ਕਿ ਕੇਂਦਰ ਨੇ ਅਜਿਹੀ ਨੀਤੀ ਅਪਣਾਈ ਹੋਈ ਹੈ, ਜਿਸ ਨਾਲ ਕਿਸਾਨ ਥੱਕ ਜਾਣ। ਗੱਲਬਾਤ ਦਾ ਸ਼ਗੂਫਾ ਛੱਡਣ ਦਾ ਮਕਸਦ ਸਿਰਫ ਕਿਸਾਨਾਂ ਨੂੰ ਬਦਨਾਮ ਕਰਨਾ ਅਤੇ ਇਹ ਪ੍ਰਭਾਵ ਦੇਣਾ ਹੈ ਕਿ ਉਹ ਅੜੀਅਲ ਹਨ।

PM Narinder ModiPM Narinder Modi

ਸੱਚਾਈ ਇਹ ਹੈ ਕਿ ਇਹ ਕੇਂਦਰ ਹੈ ਜੋ ਦੇਸ਼ ਭਰ ਦੇ ਕਿਸਾਨਾਂ ਵਲੋਂ ਪ੍ਰਵਾਨ ਨਾ ਕੀਤੇ ਜਾ ਰਹੇ ਤਿੰਨ ਖੇਤੀ ਐਕਟਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਕੇ ਅੜਬ ਰਵੱਈਆ ਅਪਣਾਈ ਬੈਠਾ ਹੈ। 

SUKHBIR SINGH BADALSUKHBIR SINGH BADAL

ਐਨ. ਡੀ. ਏ. ਸਰਕਾਰ ਨੂੰ ਬਿਨਾਂ ਏਜੰਡੇ ਤੇ ਬਿਨਾਂ ਤਾਰੀਕ ਤੇ ਸਮੇਂ ਵਾਲੇ ਗੱਲਬਾਤ ਦੇ ਸੱਦੇ ਭੇਜ ਕੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਲਈ ਆਖਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਤਿੰਨ ਖੇਤੀ ਐਕਟ ਖਾਰਜ ਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ। ਇਸ ਨੂੰ ਕਿਸਾਨਾਂ ਨੂੰ ਵੱਖਵਾਦੀ ਦੱਸ ਕੇ ਬਦਨਾਮ ਕਰਨ ਅਤੇ ਆੜ੍ਹਤੀਆਂ ਨੂੰ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਪੀੜ੍ਹਤ ਕਰਨ ਤੋਂ ਵੀ ਗੁਰੇਜ ਕਰਨਾ ਚਾਹੀਦਾ ਹੈ। ਚੰਗਾ ਹੋਵੇਗਾ ਜੇਕਰ ਕੇਂਦਰ ਸਰਕਾਰ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਵੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement