ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਅਤਿ ਦੀ ਠੰਢ 'ਚ ਨੰਗੇ ਧੜ ਮੁਜ਼ਾਹਰਾ
Published : Dec 25, 2020, 3:07 am IST
Updated : Dec 25, 2020, 3:07 am IST
SHARE ARTICLE
image
image

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਅਤਿ ਦੀ ਠੰਢ 'ਚ ਨੰਗੇ ਧੜ ਮੁਜ਼ਾਹਰਾ

ਅੰਮਿ੍ਤਸਰ, 24 ਦਸੰਬਰ (ਸੁਰਜੀਤ ਸਿੰਘ ਖ਼ਾਲਸਾ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਚੱਲ ਰਿਹਾ ਰੇਲ ਰੋੋਕੋ ਅੰਦੋਲਨ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਅੱਜ 92ਵੇਂ ਦਿਨ 'ਚ ਦਾਖ਼ਲ ਹੋ ਗਿਆ ਜੋ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤਕ ਜਾਰੀ ਰਹੇਗਾ |

ਅੱਜ ਅਤਿ ਦੀ ਸਰਦੀ ਦੇ ਬਾਵਜੂਦ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁਧ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਗਿਆ | ਜੰਡਿਆਲਾ ਗੁਰੂ ਵਿਖੇ ਰੇਲ ਰੋੋਕ ਅੰਦੋਲਨ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸੁੱਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਕੇਂਦਰ ਮੋਦੀ ਸਰਕਾਰ ਕਿਸਾਨ ਵਿਰੋਧੀ ਤਿੰਨ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁਧ ਚੱਲ ਰਹੇ ਅੰਦੋਲਨ ਤੋਂ ਪੂਰੀ ਘਬਰਾ ਕੇ ਗੱਲਬਾਤ ਦਾ ਸੱਦਾ ਤਾਂ ਦੇ ਰਹੀ ਹੈ ਪਰ ਵਾਰ-ਵਾਰ ਖੇਤੀ ਬਿਲਾਂ ਵਿਚ ਸੋਧਾਂ ਕਰਨ ਦੀ ਗੱਲ ਕਰ ਕੇ ਕਿਸਾਨਾਂ ਦੀ ਮੰਗ ਨੂੰ ਅਣਗੌਲ ਕੇ ਅੰਬਾਨੀ-ਅਡਾਨੀ ਦਾ ਪੱਖ ਪੂਰ ਰਹੀ ਹੈ | ਇਕ ਪਾਸੇ ਕਿਸਾਨ ਦਿਵਸ ਮਨਾਉਣ ਦੀਆਂ ਗੱਲਾਂ ਸਰਕਾਰ ਕਰ ਰਹੀ ਹੈ ਪਰ ਦੂਜੇ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਅਪਣੇ ਹੱਕ ਲੈਣ ਲਈ ਸੜਕਾਂ 'ਤੇ ਰੁਲ ਰਿਹਾ ਹੈ ਜੋ ਕੇਂਦਰ ਸਰਕਾਰ ਲਈ ਵੱਡੀ ਸ਼ਰਮਨਾਕ ਗੱਲ ਹੈ | ਅੱਜ ਜੋਨ ਪ੍ਰਧਾਨ ਮੇਹਰ ਸਿੰਘ ਤਲਵੰਡੀ, ਦਿਲਬਾਗ਼ ਸਿੰਘ ਸਭਰਾ ਦੀ ਅਗਵਾਈ ਵਿਚ ਕਿਸਾਨਾਂ ਦਾ ਕਾਫ਼ਲਾ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਭਾਰੀ ਨਾਹਰੇਬਾਜ਼ੀ ਕਰਦਿਆਂ ਧਰਨੇ ਵਿਚ ਸ਼ਾਮਲ ਹੋਇਆ | ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੱਲੀਵਾਲਾ, ਰਣਜੀਤ ਸਿੰਘ ਕਲੇਰਬਾਲਾ, ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿੱਚ ਧਰਨਾ ਨਿਰੰਤਰ ਚੱਲ ਰਿਹਾ ਹੈ | 
ਦਿੱਲੀ ਮੋਰਚੇ ਲਈ ਅਗਲਾ ਜੱਥਾ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਹੁਸ਼ਿਆਰਪੁਰ ਤੋਂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ 'ਚ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਲੈ ਕੇ 25 ਦਸੰਬਰ ਨੂੰ ਰਵਾਨਾ ਹੋਵੇਗਾ | ਇਸ ਮੌਕੇ ਮਹਿਲ ਸਿੰਘ ਮਾੜੀ ਮੇਘਾ, ਬੋਹੜ ਸਿੰਘ ਤਲਵੰਡੀ ਬੁੱਧ ਸਿੰਘ, ਜਗਤਾਰ ਸਿੰਘ, ਮੇਜਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement