ਰਾਹੁਲ ਗਾਂਧੀ ਨੂੰ ਕਾਂਗਰਸ ਵੀ ਗੰਭੀਰਤਾ ਨਾਲ ਨਹੀਂ ਲੈਂਦੀ,ਦੇਸ਼ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:ਤੋਮਰ
Published : Dec 25, 2020, 6:14 am IST
Updated : Dec 25, 2020, 6:14 am IST
SHARE ARTICLE
image
image

ਰਾਹੁਲ ਗਾਂਧੀ ਨੂੰ ਕਾਂਗਰਸ ਵੀ ਗੰਭੀਰਤਾ ਨਾਲ ਨਹੀਂ ਲੈਂਦੀ, ਦੇਸ਼ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਤੋਮਰ

ਨਵੀਂ ਦਿੱਲੀ, 24 ਦਸੰਬਰ: ਭਾਜਪਾ ਨੇ ਕਿਸਾਨਾਂ ਦੇ ਮੁੱਦੇ 'ਤੇ ਕਾਂਗਰਸ 'ਤੇ ਸ਼ਬਦੀ ਹਮਲਾ ਬੋਲਿਆ ਹੈ¢ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਾਂਗਰਸ ਰਾਹੁਲ ਗਾਂਧੀ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ, ਦੇਸ਼ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ¢
ਅੱਜ ਜਦੋਂ ਉਹ ਰਾਸ਼ਟਰਪਤੀ ਨੂੰ ਵਿਰੋਧ ਪ੍ਰਗਟ ਕਰਨ ਗਏ ਤਾਂ ਕਾਂਗਰਸ ਦਾ ਕੋਈ ਵੀ ਨੇਤਾ ਕਿਸਾਨਾਂ ਤੋਂ ਦਸਤਖ਼ਤ ਕਰਵਾਉਣ ਨਹੀਂ ਆਇਆ ਅਤੇ ਨਾ ਹੀ ਕਿਸਾਨਾਂ ਨੇ ਇਸ ਉੱਤੇ ਦਸਤਖ਼ਤ ਕੀਤੇ¢ ਜੇ ਰਾਹੁਲ ਗਾਂਧੀ ਇੰਨੇ ਚਿੰਤਤ ਹੁੰਦੇ, ਤਾਂ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਸੀ ਤਾਂ ਉਹ ਕਿਸਾਨਾਂ ਲਈ ਕੁਝ ਕਰ ਸਕਦੇ ਸਨ¢ ਕਾਂਗਰਸ ਦਾ ਕਿਰਦਾਰ ਹਮੇਸ਼ਾ ਕਿਸਾਨ ਵਿਰੋਧੀ ਰਿਹਾ ਹੈ¢
ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਮੈਂ ਇਕ ਵਾਰ ਵੀ ਨਹੀਂ ਸੁਣਿਆ ਕਿ ਕਾਂਗਰਸੀ ਵਰਕਰ ਕਿਸਾਨਾਂ ਨਾਲ ਮਿਲੇ ਅਤੇ ਦੋ ਕਰੋੜ ਕਿਸਾਨਾਂ ਨੂੰ ਮਿਲੇ, ਦਸਤਖ਼ਤ ਹੋਏ? ਪਿਛਲੇ ਦਿਨੀਂ ਕਾਂਗਰਸ ਦੋ ਲੱਖ ਲੋਕਾਂ ਤਕ ਨਹੀਂ ਪਹੁੰਚੀ, ਫਿਰ ਵੀ ਦੋ ਕਰੋੜ ਦਾ ਅੰਕੜਾ ਦਿਤਾ¢
ਦਸਣਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਅਤੇ ਅਧੀਰ ਰੰਜਨ ਚÏਧਰੀ, ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇ¢ ਉਸ ਨੂੰ ਦੋ ਕਰੋੜ ਦੇ ਦਸਤਖ਼ਤਾਂ ਵਾਲਾ ਮੰਗ ਪੱਤਰ ਦਿਤਾ¢ (ਏਜੰਸੀ)

imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement