ਸਿਖਿਆ ਵਿਭਾਗ ਵਲੋਂ ਮਾਰਚ 2021 ਦੀਆਂ ਪ੍ਰੀਖਿਆਵਾਂ ਅਤੇ ਫ਼ੀਸਾਂ ਦਾ ਵੇਰਵਾ ਜਾਰੀ
Published : Dec 25, 2020, 12:49 am IST
Updated : Dec 25, 2020, 12:49 am IST
SHARE ARTICLE
image
image

ਸਿਖਿਆ ਵਿਭਾਗ ਵਲੋਂ ਮਾਰਚ 2021 ਦੀਆਂ ਪ੍ਰੀਖਿਆਵਾਂ ਅਤੇ ਫ਼ੀਸਾਂ ਦਾ ਵੇਰਵਾ ਜਾਰੀ

ਐਸ.ਏ.ਐਸ ਨਗਰ, 24 ਦਸੰਬਰ (ਸੁਖਦੀਪ ਸਿੰਘ ਸੋਈਂ) : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਮਾਰਚ 2021 ਵਿਚ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿਚ ਦਸਵੀਂ ਸ਼੍ਰੇਣੀ ਦੀਆਂ ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਕੈਟਾਗਰੀ ਅਧੀਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪ੍ਰੀਖਿਆ ਅਤੇ ਫ਼ੀਸਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਦਸਵੀਂ ਸ਼੍ਰੇਣੀ ਦੀ ਵਾਧੂ ਵਿਸ਼ਾ ਕੈਟਾਗਰੀ ਅਧੀਨ ਫ਼ਾਰਮ ਭਰਨ ਵਾਲੇ ਹਰ ਪ੍ਰੀਖਿਆਰਥੀ ਨੇ 1050 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀ ਅਧੀਨ 1700 ਰੁਪਏ ਫ਼ੀਸ ਭਰਨੀ ਹੋਵੇਗੀ। ਇਸੇ ਤਰਾਂ ਬਾਰ੍ਹਵੀਂ ਸ਼੍ਰੇਣੀ ਦੀਆਂ ਕੰਪਾਰਟਮੈਂਟ, ਵਾਧੂ ਵਿਸ਼ਾ ਕੈਟਾਗਰੀਆਂ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਕੈਟਾਗਰੀ ਅਧੀਨ ਪ੍ਰੀਖਿਆ ਫ਼ਾਰਮ ਭਰਨ ਵਾਲੇ ਪ੍ਰੀਖਿਆਰਥੀ ਨੇ1350 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀ ਅਧੀਨ 2000 ਰੁਪਏ ਫ਼ੀਸ ਭਰਨੀ ਹੋਵੇਗੀ।
  ਆਨ-ਲਾਈਨ ਫ਼ੀਸ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 18 ਜਨਵਰੀ 2021 ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 25 ਜਨਵਰੀ ਨਿਰਧਾਰਤ ਕੀਤੀ ਗਈ ਹੈ। ਅੰਤ ਵਿਚ ਪ੍ਰਤੀ ਪਰੀਖਿਆਰਥੀ 2000 ਰੁਪਏ ਲੇਟ ਫ਼ੀਸ ਨਾਲ ਫ਼ਾਰਮ ਭਰ ਕੇ ਆਨ-ਲਾਈਨ ਪ੍ਰੀਖਿਆ ਫ਼ੀਸ 25 ਜਨਵਰੀ 2021 ਤਕ ਅਤੇ ਪਹਿਲੀ ਫ਼ਰਵਰੀ 2021 ਤਕ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਣਗੇ। ਰੋਲ ਨੰਬਰ ਕੇਵਲ ਬੋਰਡ ਦੀ ਵੈਬ-ਸਾਈਟ ਰਾਹੀਂ ਹੀ ਉਪਲਬਧ ਕਰਵਾਏ ਜਾਣਗੇ ਅਤੇ ਡਾਕ ਰਾਹੀਂ ਕੋਈ ਵੀ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement