ਸੰਸਦ ਦਾ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਸਰਕਾਰ : ਰਾਹੁਲ 
Published : Dec 25, 2020, 2:38 am IST
Updated : Dec 25, 2020, 2:38 am IST
SHARE ARTICLE
image
image

ਸੰਸਦ ਦਾ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਸਰਕਾਰ : ਰਾਹੁਲ 

ਖੇਤੀਬਾੜੀ ਕਾਨੂੰਨਾਂ ਵਿਰੁਧ ਕਾਂਗਰਸ ਨੇ ਰਾਸ਼ਟਰਪਤੀ ਨੂੰ ਸੌਾਪਿਆ ਮੰਗ ਪੱਤਰ 

ਨਵੀਂ ਦਿੱਲੀ, 24 ਦਸੰਬਰ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਇਕ ਮੰਗ ਪੱਤਰ ਸÏਾਪਿਆ¢ ਦੂਜੇ ਪਾਸੇ, ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਰੋਕ ਲਿਆ ਅਤੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ¢ ਪਾਰਟੀ ਦੇ ਵਫ਼ਦ ਦੀ ਅਗਵਾਈ ਕਰਦਿਆਂ, ਰਾਹੁਲ ਗਾਂਧੀ ਨੇ 
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਸਰਕਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ¢ ਵਫ਼ਦ ਵਿਚ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚÏਧਰੀ ਸ਼ਾਮਲ ਸਨ¢ ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਦੇਸ਼ ਵਿਚ ਹੁਣ ਲੋਕਤੰਤਰ ਨਹੀਂ ਰਿਹਾ ਅਤੇ ਇਹ ਹੁਣ ਸਿਰਫ਼ ਕਲਪਨਾ ਵਿਚ ਹੈ¢ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਦਸਿਆ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਹ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਣ ਜਾ ਰਿਹਾ ਹੈ ਅਤੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁਧ ਹੈ¢
ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਇਹ ਮਜ਼ੂਦਰ ਅਤੇ ਕਿਸਾਨ ਵਾਪਸ ਚਲੇ ਜਾਣਗੇ¢ ਜਦੋਂ ਤਕ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਇਹ ਕਿਸਾਨ ਪਿੱਛੇ ਨਹੀਂ ਹਟਣਗੇ¢ 
ਉਨ੍ਹਾਂ ਨੇ ਕਿਹਾ ਕਿ ਇਕ ਸੰਯੁਕਤ ਸੈਸ਼ਨ ਬੁਲਾਉ ਅਤੇ ਕਾਨੂੰਨ ਵਾਪਸ ਲਉ¢ ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਜੇ ਪ੍ਰਧਾਨ ਮੰਤਰੀ ਕਾਨੂੰਨ ਵਾਪਸ ਨਹੀਂ ਲੈਂਦੇ ਤਾਂ ਨਾ ਸਿਰਫ਼ ਭਾਜਪਾ ਅਤੇ ਆਰਐਸਐਸ ਨੂੰ ਨਹੀਂ, ਬਲਕਿ ਦੇਸ਼ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ¢ ਉਨ੍ਹਾਂ ਕਿਹਾ ਕਿ ਦੋ ਕਰੋੜ ਦਸਤਖ਼ਤਾਂ ਵਾਲਾ ਇਕ ਮੰਗ ਪੱਤਰ ਰਾਸ਼ਟਰਪਤੀ ਨੂੰ ਦਿਤਾ ਗਿਆ ਹੈ¢
ਦੂਜੇ ਪਾਸੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ਤੋਂ, ਕਾਂਗਰਸ ਨੇਤਾਵਾਂ ਨੇ ਰਾਸ਼ਟਰਪਤੀ ਭਵਨ ਵਲ ਮਾਰਚ ਸ਼ੁਰੂ ਕੀਤਾ ਜਿਸ ਨੂੰ ਪੁਲਿਸ ਨੇ ਥੋੜ੍ਹੀ ਦੂਰੀ 'ਤੇ ਰੋਕ ਲਿਆ¢ ਇਸ ਤੋਂ ਬਾਅਦ ਕਾਂਗਰਸ ਨੇਤਾਵਾਂ ਨੇ ਉਥੇ ਬੈਠ ਕੇ ਪ੍ਰਦਰਸ਼ਨ ਕੀਤਾ¢ ਇਨ੍ਹਾਂ ਨੇਤਾਵਾਂ ਨੂੰ ਬਾਅਦ ਵਿਚ ਹਿਰਾਸਤ ਵਿਚ ਲੈ ਲਿਆ ਗਿਆ¢
ਕਾਂਗਰਸੀ ਨੇਤਾਵਾਂ ਦੇ ਅਨੁਸਾਰ, ਪੁਲਿਸ ਪਿ੍ਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੂੰ ਮÏਕੇ ਤੋਂ ਬੱਸ ਰਾਹੀਂ ਮੰਦਰ ਮਾਰਗ ਥਾਣੇ ਲੈ ਗਈ ਅਤੇ ਕੁਝ ਦੇਰ ਬਾਅਦ ਸਾਰਿਆਂ ਨੂੰ ਛੱਡ ਦਿਤਾ ਗਿਆ¢
ਪਿ੍ਯੰਕਾ ਦੇ ਨਾਲ ਕੁਮਾਰੀ ਸ਼ੈਲਜਾ, ਕੇਸੀ ਵੇਣੂਗੋਪਾਲ, ਪਵਨ ਕੁਮਾਰ ਬਾਂਸਲ, ਦੀਪੇਂਦਰ ਹੁੱਡਾ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾ ਨੂੰ ਮਨਾਹੀ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ¢ਹਿਰਾਸਤ ਵਿਚ ਲੈਣ ਤੋਂ ਬਾਅਦ ਪਿ੍ਯੰਕਾ ਨੇ ਕਿਹਾ ਕਿ ਜੇ ਤੁਸੀਂ ਵਿਰੋਧੀ ਧਿਰ ਨੂੰ ਹਰ ਚੀਜ਼ ਲਈ ਜ਼ਿੰਮੇਵਾਰ ਠਹਿਰਾਉਂਦੇ ਹੋ ਤਾਂ ਸਰਕਾਰ ਪੰਜ ਸਾਲ ਨਹੀਂ ਚੱਲ ਸਕਦੀ¢ ਇਹ ਜਨਤਾ ਪ੍ਰਤੀ ਸਰਕਾਰ ਦੀ ਜ਼ਿੰਮੇਵਾਰੀ ਹੈ¢ 
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣੇਗੀ ਤਾਂ ਹੀ ਇਸ ਮਾਮਲੇ ਦਾ ਹੱਲ ਨਿਕੇਲਗਾ¢ ਕਈ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਨੇ ਸਰਕਾਰ ਵਿਰੋਧੀ ਨਾਹਰੇਬਾਜ਼ੀ ਵੀ ਕੀਤੀ¢ (ਪੀਟੀਆਈ)
ਡੱਬੀ
ਕਿਸਾਨਾਂ ਨੂੰ ਖ਼ਾਲਿਸਤਾਨ ਕਹਿਣ ਦੇ ਇਲਜ਼ਾਮ ਬਾਰੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਵਿਰੁਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਅਤਿਵਾਦੀ ਜਾਂ ਦੇਸ਼ ਵਿਰੋਧੀ ਕਿਹਾ ਜਾਂਦਾ ਹੈ¢ ਰਾਹੁਲ ਗਾਂਧੀ ਨੇ ਕਿਹਾ ਕਿ ਜੇ ਮੋਹਨ ਭਾਗਵਤ ਵੀ ਕਿਸੇ ਦਿਨ ਮੋਦੀ ਵਿਰੁਧ ਬੋਲ ਪੈਣ ਤਾਂ ਉਨ੍ਹਾਂ ਨੂੰ ਮੋਦੀ ਜੀ ਅਤਿਵਾਦੀ ਕਹਿ ਦੇਣਗੇ |
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement