ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ
Published : Dec 25, 2020, 5:47 pm IST
Updated : Dec 25, 2020, 5:47 pm IST
SHARE ARTICLE
Sukhjinder Singh Randhawa
Sukhjinder Singh Randhawa

‘ਨਰਿੰਦਰ ਮੋਦੀ ਕਿਸਾਨਾਂ ਦੇ ਮਨ ਦੀ ਬਾਤ ਕਿਉਂ ਨਹੀਂ ਸੁਣ ਰਹੇ’

ਚੰਡੀਗੜ੍ਹ: ਕਾਲੇ ਖੇਤੀ ਕਾਨੂੰਨਾਂ ਖਿਲ਼ਾਫ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸ਼ਣ ਨੂੰ ਮੁੰਗੇਰੀ ਲਾਲ ਦੇ ਹਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰੈਸ ਬਿਆਨ ਰਾਹੀ ਦਿੱਤੀ।

PM Modi PM Modi

ਪ੍ਰਧਾਨ ਮੰਤਰੀ ਦੇ ਭਾਸ਼ਣ ਉਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਇਹ ਨਿਰਾ ਝੂਠ ਦਾ ਪੁਲੰਦਾ ਸੀ ਅਤੇ ਸਿਤਮ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਕੇਂਦਰੀ ਰਾਜਧਾਨੀ ਦੀ ਹਿੱਕ ਉਤੇ ਬੈਠੇ ਲੱਖਾਂ ਕਿਸਾਨਾਂ ਦੇ ਮਨ ਦੀ ਬਾਤ ਨਹੀਂ ਸੁਣ ਰਹੇ ਹਨ। ਉਨ੍ਹਾਂ ਇਸ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ।

Sukhjinder RandhawaSukhjinder Randhawa

ਉਨ੍ਹਾਂ ਕਿਹਾ ਕਿ ਸਾਧਾਰਣ ਕਿਸਾਨ ਤੋਂ ਵੱਡੇ-ਵੱਡੇ ਕਾਨੂੰਨਦਾਨਾਂ ਤੱਕ ਹਰ ਇਕ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਸਿੱਧ ਕੀਤਾ ਹੈ ਪਰ ਪ੍ਰਧਾਨ ਮੰਤਰੀ ਹਾਲੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰ ਕਦਮ ਦੱਸ ਰਿਹਾ। ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ ਵਿਚ ਕੇਂਦਰ ਸਰਕਾਰ ਵੱਲੋਂ ਪਿਛਲੇ ਛੇ ਸਾਲਾਂ ਵਿੱਚ ਕਿਸਾਨਾਂ ਤੇ ਖੇਤੀਬਾੜੀ ਖੇਤਰ ਲਈ ਚੁੱਕਿਆ ਇਕ ਵੀ ਕਦਮ ਤੱਥਾਂ ਸਮੇਤ ਨਹੀਂ ਦੱਸਿਆ ਗਿਆ।

Farmer protestFarmer protest

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਾਲੇ ਵੀ ਕਿਸਾਨਾਂ ਦੇ ਅੰਦੋਲਨ ਨੂੰ ਗੁੰਮਰਾਹਕੁੰਨ ਆਗੂਆਂ ਦੀ ਅਗਵਾਈ ਵਾਲਾ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਸਾਸ਼ਿਤ ਸੂਬੇ ਹਰਿਆਣਾ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਬਾਰੇ ਉਹ ਕੀ ਕਹਿਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਰਗੇ ਸੂਬੇ ਵਿੱਚ ਫ਼ੇਲ੍ਹ ਹੋਏ ਖੇਤੀ ਮਾਡਲ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਨੀ ਚਾਹੀਦੀ ਸੀ।

FARMERFarmer Protest

ਰੰਧਾਵਾ ਨੇ ਅੱਗੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਨੂੰ ਮੁਫ਼ਤ ਬਿਜਲੀ ਮਿਲਣ ਬਾਰੇ ਆਪਣੀ ਪ੍ਰਾਪਤੀ ਦੱਸ ਰਹੇ ਸਨ ਜਦਕਿ ਅਸਲੀਅਤ ਹੈ ਕਿ ਪੰਜਾਬ ਸਰਕਾਰ ਕਈ ਸਾਲਾਂ ਤੋਂ ਇਹ ਸਹੂਲਤ ਆਪਣੇ ਬਲਬੂਤੇ ਦੇ ਰਹੀ ਹੈ, ਉਲਟਾ ਕੇਂਦਰ ਸਰਕਾਰ ਬਿਜਲੀ ਐਕਟ ਲਿਆ ਕੇ ਬਿੱਲ ਲਾਉਣ ਉਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਕਰਜ਼ਾ ਮੁਆਫ਼ੀ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਹੁਣ ਤੱਕ 5 ਲੱਖ 63 ਹਜ਼ਾਰ ਕਿਸਾਨਾਂ ਦਾ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement