ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟਣ 'ਤੇ ਸੀਐਮ ਕੈਪਟਨ ਨੇ ਕਿਸਾਨਾਂ ਨੂੰ ਕੀਤੀ ਅਪੀਲ
Published : Dec 25, 2020, 5:26 pm IST
Updated : Dec 25, 2020, 5:26 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ

ਚੰਡੀਗੜ੍ਹ:  ਸੂਬੇ ਭਰ ਵਿਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜ਼ਬਤ ਵਿੱਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Farmer ProtestFarmer Protest

ਕੋਵਿਡ ਦੀ ਮਹਾਂਮਾਰੀ ਦੇ ਸਮੇਂ ਵਿੱਚ ਦੂਰਸੰਚਾਰ ਸੇਵਾਵਾਂ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਦਾ ਸੰਜਮ ਅਤੇ ਜਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ, ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਵਿੱਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ।

Captain Amarinder Singh Captain Amarinder Singh

ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜ਼ਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ਵਿੱਚ ਨਹੀਂ ਹਨ।

jio connectionMobile connection

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਵਿੱਚ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹੇ ਰਹਿਣਗੇ। ਉਹਨਾਂ ਨੇ ਕਿਸਾਨਾਂ ਨੂੰ ਬੇਨਤੀ ਕਿ ਉਹ ਵੀ ਬਦਲੇ ਵਿੱਚ ਇਸੇ ਤਰ੍ਹਾਂ ਦਾ ਰਸਤਾ ਅਪਣਾਉਂਦੇ ਹੋਏ ਇਹ ਯਕੀਨੀ ਬਣਾਉਣ ਕਿ ਉਹਨਾਂ ਦੀ ਇਨਸਾਫ ਦੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

jioFarmer Protest

 ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੁਆਰਾ ਮੋਬਾਈਲ ਟਾਵਰਾਂ ਨੂੰ ਬਿਜਲੀ ਸਪਲਾਈ ਬੰਦ ਕਰਨ ਕਰਕੇ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਨਾਲ ਨਾ ਸਿਰਫ ਵਿਦਿਆਰਥੀਆਂ, ਜੋ ਪੂਰੀ ਤਰ੍ਹਾਂ ਆਨਲਾਈਨ ਸਿੱਖਿਆ ’ਤੇ ਨਿਰਭਰ ਹਨ, ਦੀ ਪੜ੍ਹਾਈ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ, ਬਲਕਿ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਘਰ ਤੋਂ ਕੰਮ ਕਰ ਰਹੇ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਚ ਵੀ ਇਹ ਚੀਜ਼ ਅੜਿੱਕਾ ਬਣ ਰਹੀ ਹੈ।

Telecom companies to give Rs 92,000 crore to telecommunication departmentTelecom Service

ਉਨ੍ਹਾਂ ਅੱਗੇ ਕਿਹਾ ਕਿ ਦੂਰਸੰਚਾਰ ਸੇਵਾਵਾਂ ’ਚ ਵਿਘਨ ਕਰਕੇ ਰਾਜ ਦੀ ਪਹਿਲਾਂ ਤੋਂ ਹੀ ਡਾਵਾਂਡੋਲ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਜਾਰੀ ਰੱਖਣ ਜਿਸ ਨਾਲ ਪੰਜਾਬ ਦੇ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਬੇ ਸਮੇਂ ਦੇ ਆਰਥਿਕ ਸੰਕਟ, ਜੋ ਸੂਬੇ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪੈਣ ਦੇ ਨਤੀਜੇ ਵਜੋਂ ਹੋਰ ਵੀ ਗਹਿਰਾ ਹੋ ਜਾਵੇਗਾ, ਦਾ ਖੇਤੀਬਾੜੀ ਖੇਤਰ ਦੇ ਨਾਲ-ਨਾਲ ਕਿਸਾਨੀ ਭਾਈਚਾਰੇ ਉੱਤੇ ਵੀ ਗੰਭੀਰ ਅਸਰ ਪਏਗਾ।

Telecom companiesTelecom Service

ਉਨ੍ਹਾਂ ਕਿਹਾ ਕਿ ਇਸ ਦੇ ਪ੍ਰਭਾਵ ਸਾਰੇ ਵਰਗਾਂ ਲਈ ਨੁਕਸਾਨਦੇਹ ਹੋਣਗੇ ਅਤੇ ਅਜਿਹੀਆਂ ਕਾਰਵਾਈਆਂ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਦੂਰਸੰਚਾਰ ਸੰਪਰਕ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਹਾਲ ਹੀ ਵਿੱਚ ਐਲਾਨੇ ਗਏ ਨਵੇਂ ਟੈਲੀਕਾਮ ਦਿਸ਼ਾ ਨਿਰਦੇਸ਼ਾਂ 2020 ਦੇ ਹਿੱਸੇ ਵਜੋਂ ਦੂਰਸੰਚਾਰ ਖੇਤਰ ਵਿੱਚ ਵਧੇਰੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਮਾੜਾ ਅਸਰ ਪਵੇਗਾ।

ਕੋਵਿਡ -19 ਦੇ ਮੱਦੇਨਜ਼ਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਲੋੜ ਗੰਭੀਰਤਾ ਨਾਲ ਮਹਿਸੂਸ ਕੀਤੀ ਗਈ ਕਿਉਂਕਿ ਜ਼ਮੀਨ ਦੇ ਬਾਹਰ ਅਤੇ ਭੂਮੀਗਤ ਦੂਰ ਸੰਚਾਰ ਬੁਨਿਆਦੀ ਢਾਂਚਿਆਂ ਲਈ ਰਾਈਟ ਆਫ਼ ਵੇਅ ਨਾਲ ਸਬੰਧਤ ਮਨਜ਼ੂਰੀਆਂ ਨੂੰ ਸੁਖਾਲਾ ਬਣਾਉਂਦਿਆਂ ਸੰਪਰਕ ਨੂੰ ਬਿਹਤਰ ਬਣਾਉਣ ਦੀ ਸਖ਼ਤ ਲੋੜ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਜ਼ਰੀਏ ਸੂਬੇ ਵਿੱਚ ਟੈਲੀਕਾਮ ਅਤੇ ਇੰਟਰਨੈਟ ਸੰਪਰਕ ਨੂੰ ਹੁਲਾਰਾ ਦੇਣ ਦੀ ਉਮੀਦ ਕੀਤੀ ਗਈ ਹੈ। ਗੌਰਤਲਬ ਹੈ ਕਿ ਪੰਜਾਬ, ਸਭ ਤੋਂ ਵੱਧ ਦੂਰਸੰਚਾਰ ਘਣਤਾ ਵਾਲੇ ਸੂਬਿਆਂ ਵਿੱਚੋਂ ਇੱਕ ਹੈ।

 Captain Amarinder SinghCaptain Amarinder Singh

ਮੁੱਖ ਮੰਤਰੀ ਦੀ ਇਹ ਅਪੀਲ ਟੈਲੀਕਾਮ ਇਨਫਰਾਸਟਰੱਕਚਰ ਪ੍ਰੋਵਾਈਡਰਜ਼ ਦੀ ਰਜਿਸਟਰਡ ਸੰਸਥਾ, ਟੈਲੀਕਾਮ ਅਤੇ ਇਨਫਰਾਸਟਰੱਕਚਰ ਪ੍ਰੋਵਾਈਡਰਜ਼ ਐਸੋਸੀਏਸ਼ਨ (ਟੀ.ਏ.ਆਈ.ਪੀ.ਏ.) ਵੱਲੋਂ ਕੀਤੀ ਗਈ ਬੇਨਤੀ ਦੇ ਮੱਦੇਨਜ਼ਰ ਆਈ ਹੈ ਜਿਸ ਵਿੱਚ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਇਨਸਾਫ ਦੀ ਲੜਾਈ ਵਿੱਚ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਹਾਰਾ ਨਾ ਲੈਣ ਲਈ ਪ੍ਰੇਰਿਤ ਕਰਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement