ਪੰਜਾਬ ਸਰਕਾਰ ਸੂਬੇ ਵਿਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ
Published : Dec 25, 2020, 6:01 pm IST
Updated : Dec 25, 2020, 6:01 pm IST
SHARE ARTICLE
Punjab Government gears up to contain illegal mining
Punjab Government gears up to contain illegal mining

ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ 2 ਪਿੰਡਾਂ ਵਿੱਚ ਸਟੋਨ ਕਰੱਸ਼ਿੰਗ ਯੂਨਿਟ ਸੀਲ

ਚੰਡੀਗੜ੍ਹ: ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲੇ ਦੇ 2 ਪਿੰਡਾਂ ਵਿੱਚ ਲੱਗੇ ਸਟੋਨ ਕਰੱਸ਼ਿੰਗ ਯੂਨਿਟਾਂ ਨੂੰ ਦਸਤਾਵੇਸ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਵਿਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਵੱਲੋਂ ਪੁਲੀਸ ਅਤੇ ਪੈਸਕੋ ਦੇ ਸਹਿਯੋਗ ਨਾਲ ਵੱਖ-ਵੱਖ ਪੱਧਰ ’ਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Illegal MiningIllegal Mining

ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਗ਼ੈਰ  ਕਾਨੂੰਨੀ ਖਣਨ ਨੂੰ ਰੋਕਣ ਲਈ ਤਕਨੀਕੀ ਪਹੁੰਚ ਅਪਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ 10 ਦਸੰਬਰ, 2020 ਨੂੰ ਜਾਰੀ ਆਦੇਸ਼ਾਂ ਵਿੱਚ ਇਹ ਸਾਹਮਣੇ ਆਇਆ ਹੈ ਕਿ ਕਈ ਸਟੋਨ ਕਰੱਸ਼ਿੰਗ ਇਕਾਈਆਂ ਸਮੱਗਰੀ ਦੀ ਖਰੀਦ/ਪ੍ਰਕਿਰਿਆ ਅਤੇ ਖ਼ਪਤ ਦੇ ਸਬੰਧ ਵਿਚ ਪੂਰੀ ਜਾਣਕਾਰੀ ਪੇਸ਼ ਕਰਨ ਵਿਚ ਅਸਫਲ ਰਹੀਆਂ ਹਨ।

Punjab GovtPunjab Govt

ਉਹਨਾਂ ਕਿਹਾ, “ਇਹ ਦੱਸਿਆ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਹੋਈ ਗੈਰ ਕਾਨੂੰਨੀ ਖਣਨ ਦੇ ਮੱਦੇਨਜ਼ਰ ਸਟੋਨ ਕਰੱਸ਼ਰਾਂ ਵੱਲੋਂ ਗ਼ੈਰ-ਜ਼ਿੰਮੇਵਾਰਾਨਾ ਢੰਗ ਨਾਲ ਸਮੱਗਰੀ ਦੀ ਖਰੀਦ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।” ਬੁਲਾਰੇ ਨੇ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਹਿੱਤ ਸਰਕਾਰ ਵੱਲੋਂ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਅਤੇ ਸੂਬੇ ਦੀ ਸਟੋਰ ਕਰੱਸ਼ਰ ਨੀਤੀ ਅਨੁਸਾਰ ਕੰਮ ਨਾ ਕਰ ਰਹੀਆਂ ਕਰੱਸ਼ਰ ਯੂਨਿਟਾਂ ਦੀ ਨਿਗਰਾਨੀ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਕੀਤਾ ਹੈ।

Illegal MiningIllegal Mining

ਇਸ ਅਨੁਸਾਰ ਜ਼ਿਲਾ ਮੁਹਾਲੀ ਵਿੱਚ ਗ਼ੈਰ ਕਾਨੂੰਨੀ ਖਣਨ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਤਹਿਤ ਵਿਭਾਗ ਦੇ ਅਧਿਕਾਰੀਆਂ ਨੇ ਪੁਲਿਸ ਫੋਰਸ ਨਾਲ ਮਿਲ ਕੇ ਸਟੋਨ ਕਰੱਸ਼ਿੰਗ ਯੂਨਿਟਾਂ ਦੀ ਚੈਕਿੰਗ ਕੀਤੀ।  ਮੁਬਾਰਕਪਰ ਅਤੇ ਹੰਡੇਸਰਾ ਦੇ ਇਲਾਕਿਆਂ ਵਿੱਚ ਚੈਕਿੰਗ ਦੌਰਾਨ, ਕਰੱਸ਼ਰ ਯੂਨਿਟਾਂ ਦੇ ਮਾਲਕ ਕੱਚੇ ਮਾਲ ਦੇ ਸਰੋਤ ਦੀਆਂ ਤਸਦੀਕਸ਼ੁਦਾ ਤੋਲ ਪਰਚੀਆਂ, ਰਜਿਸਟ੍ਰੇਸ਼ਨ ਅਤੇ ਸਟਾਕ ਰਜਿਸਟਰ ਸਬੰਧੀ ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹੇ, ਜਿਸ ਦੇ ਚੱਲਦਿਆਂ ਇਹਨਾਂ ਕਰੱਸ਼ਰ ਯੂਨਿਟਾਂ ਨੂੰ ਮੌਕੇ ’ਤੇ ਸੀਲ ਕਰ ਦਿੱਤਾ ਗਿਆ।

Illegal MiningIllegal Mining

ਜ਼ਿਕਰਯੋਗ ਹੈ ਕਿ ਇਹਨਾਂ ਕਰੱਸ਼ਿੰਗ ਯੂਨਿਟਾਂ ਨੂੰ ਪਹਿਲਾਂ ਹੀ ਢੁੱਕਵੇਂ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਅਜੇ ਤੱਕ ਇਹਨਾਂ ਇਕਾਈਆਂ ਪਾਸੋਂ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਏ। ਉਹਨਾਂ ਅੱਗੇ ਕਿਹਾ ਕਿ ਜੇ ਕਰੱਸ਼ਰ ਮਾਲਕ ਤਸਦੀਕ ਵਾਸਤੇ ਆਪਣੇ ਦਸਤਾਵੇਜ਼ ਜਮਾਂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਲਈ ਵਿਭਾਗ ਤੱਕ ਪਹੁੰਚ ਕਰ ਸਕਦੇ ਹਨ। ਜੇ ਉਹਨਾਂ ਦੁਆਰਾ ਜਮਾਂ ਕੀਤੇ ਸਾਰੇ ਦਸਤਾਵੇਜ਼ ਸਹੀ ਪਾਏ ਜਾਂਦੇ ਹਨ ਤਾਂ ਹੀ ਕਰੱਸ਼ਿੰਗ ਯੂਨਿਟਾਂ ਨੂੰ ਚੱਲਣ ਦੀ ਆਗਿਆ ਦਿੱਤੀ ਜਾਏਗੀ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement