
ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅਤਿਵਾਦੀ ਢੇਰ
ਸ੍ਰੀਨਗਰ, 24 ਦਸੰਬਰ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ¢ ਪੁਲਿਸ ਨੇ ਇਹ ਜਾਣਕਾਰੀ ਦਿਤੀ¢ ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮÏਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਾਰਾਮੂਲਾ ਜ਼ਿਲ੍ਹੇ ਦੇ ਕਰੀਰੀ ਖੇਤਰ ਵਿਚ ਵਨੀਗਾਮ ਪਾਇਨ ਵਿਖੇ ਤਲਾਸ਼ੀ ਅਤੇ ਘਿਰਾਉ ਮੁਹਿੰਮ ਚਲਾਈ ਗਈ¢ ਉਨ੍ਹਾਂ ਕਿਹਾ ਕਿ ਇਸ ਦÏਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿਤੀ¢ ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿਚ ਇਕ ਅਤਿਵਾਦੀ ਮਾਰਿਆ ਗਿਆ¢ ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀ ਦੀ ਪਛਾਣ ਅਤੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ¢ (ਪੀਟੀਆਈ)