ਅਣਪਛਾਤੇ ਬੰਦੂਕਧਾਰੀਆਂ ਨੇ 100 ਤੋਂ ਵੱਧ ਲੋਕਾਂ ਦਾ ਕੀਤਾ ਕਤਲ
Published : Dec 25, 2020, 1:00 am IST
Updated : Dec 25, 2020, 1:00 am IST
SHARE ARTICLE
image
image

ਅਣਪਛਾਤੇ ਬੰਦੂਕਧਾਰੀਆਂ ਨੇ 100 ਤੋਂ ਵੱਧ ਲੋਕਾਂ ਦਾ ਕੀਤਾ ਕਤਲ

ਅਦੀਸ ਅਬਾਬਾ, 24 ਦਸੰਬਰ : ਪੂਰਬੀ ਅਫ਼ਰੀਕੀ ਦੇਸ਼ ਇਥੋਪੀਆ ਦੇ ਪਛਮੀ ਬੇਨਗੀਸ਼ਗੁਲ-ਗੁਮੁਜ ਸੂਬੇ ’ਚ ਕੁੱਝ ਅਣਪਛਾਤੇ ਬੰਦੂਕਧਾਰੀਆਂ ਵਲੋਂ ਕੀਤੀ ਗਈ ਗੋਲੀਬਾਰੀ ’ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਉਕਤ ਸੂਬੇ ਦੇ ਬੇਕੁਜੀ ਕੀਬੇਲੇ, ਬੁਲੇਨ ਵੀਰੇਡਾ ਅਤੇ ਮੇਟੇਕਲ ਖੇਤਰਾਂ ਦੇ ਰਿਹਾਇਸ਼ੀ ਇਲਾਕਿਆਂ ’ਚ ਬੁਧਵਾਰ ਨੂੰ ਹਮਲਾਵਰਾਂ ਨੇ ਉਸ ਵੇਲੇ ਹਮਲਾ ਕਰ ਦਿਤਾ, ਜਦੋਂ ਲੋਕ ਅਪਣੇ ਘਰਾਂ ’ਚ ਸੌਂ ਰਹੇ ਸਨ। ਇਕ ਸਥਾਨਕ ਮੀਡੀਆ ਰੀਪੋਰਟ ਨੇ ਘਟਨਾ ਨੂੰ ਅੱਖੀਂ ਦੇਖਣ ਵਾਲੇ ਲੋਕਾਂ ਦੇ ਹਵਾਲੇ ਨਾਲ ਦਸਿਆ ਕਿ ਲੋਕਾਂ ਦੀਆਂ ਹਤਿਆਵਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਘਰਾਂ ਨੂੰ ਲੁੱਟਿਆ ਗਿਆ। ਉਨ੍ਹਾਂ ਦਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਇਥੋਪੀਆ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਹਮਲੇ ਦੀ ਪੁਸ਼ਟੀ ਕਰਦਿਆਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ।    (ਏਜੰਸੀ)
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement