
'ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ੍ਹ'
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਵਕੀਲਾਂ ਨਾਲ ਗੱਲਬਾਤ ਕਰਨ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਰਿਸ਼ਤੇ ਬਣਾਉਣ ਆਏ ਹਨ।
Arvind Kejriwal
ਉਨ੍ਹਾਂ ਪੰਜਾਬ ਦੇ ਵਕੀਲਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਾਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣ ਅਤੇ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਵਕੀਲਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਵਕੀਲਾਂ ਨੂੰ ਮੈਡੀਕਲ ਇੰਸ਼ੋਰੈਂਸ ਦੀ ਗਰੰਟੀ ਵੀ ਦਿੱਤੀ ਅਤੇ ਕਿਹਾ ਕਿ ਉਹ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ੍ਹ ਕਰਨਗੇ।
Arvind Kejriwal