ਅਰਵਿੰਦ ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ
Published : Dec 25, 2021, 6:42 pm IST
Updated : Dec 25, 2021, 6:42 pm IST
SHARE ARTICLE
Arvind Kejriwal
Arvind Kejriwal

'ਆਪ' ਦੀ ਸਰਕਾਰ ਬਣਨ 'ਤੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਾਂਗੇ : ਅਰਵਿੰਦ ਕੇਜਰੀਵਾਲ

- ਆਪਣੀ ਆਵਾਜ਼ ਅਤੇ ਚਿਹਰਾ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਰਤਾਂਗਾ: ਭਗਵੰਤ ਮਾਨ

ਸ੍ਰੀ ਅੰਮ੍ਰਿਤਸਰ/ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਵੱਲੋਂ ਕਰਵਾਏ 'ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੇਜਰੀਵਾਲ ਦੀ ਗੱਲਬਾਤ' ਪ੍ਰੋਗਰਾਮ ਦੌਰਾਨ ਸੂਬੇ ਦੀਆਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਭਰੋਸਾ ਦਿਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਸੁਖਬੀਰ ਕੌਰ ਅਤੇ ਹੋਰ ਆਗੂ ਮੰਚ 'ਤੇ ਬਿਰਾਜਮਾਨ ਸਨ।

ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਇਕੱਲੀ ਪਾਰਟੀ ਹੈ ਜਿਹੜੀ ਆਮ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਵਾਸਤੇ ਉਨ੍ਹਾਂ ਕੋਲ ਜਾਂਦੀ ਹੈ ਤਾਂ ਜੋ ਸਰਕਾਰ ਬਣਾ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਵਾਅਦਾ ਕੀਤਾ ਕਿ ਦਿੱਲੀ ਦੀ ਤਰਾਂ ਪੰਜਾਬ ਵਿਚੋਂ ਵੀ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

Arvind KejriwalArvind Kejriwal

ਕੇਜਰੀਵਾਲ ਨੇ ਕਿਹਾ, '' ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ 'ਆਪ' ਵਲੋਂ ਤੀਜੀ ਗਰੰਟੀ ਦੇਣ ਕਾਰਨ ਰਵਾਇਤੀ ਸਿਆਸੀ ਪਾਰਟੀਆਂ ਵਲੋਂ ਉਨ੍ਹਾਂ (ਕੇਜਰੀਵਾਲ) ਦੀ ਅਲੋਚਨਾ ਕੀਤੀ ਜਾ ਰਹੀ ਹੈ। ਔਰਤਾਂ ਦੀ ਆਰਥਿਕ ਮਦਦ ਅਸੀਂ ਹੀ ਕਰ ਸਕਦੇ ਹਾਂ ਕਿਉਂਕਿ ਅਸੀਂ ਦਿੱਲੀ ਵਿਚ ਅਜਿਹਾ ਕੀਤਾ ਹੈ। ਦਿੱਲੀ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਔਰਤਾਂ ਨੂੰ ਮੁਫ਼ਤ ਪਾਣੀ, ਬਿਜਲੀ, ਚੰਗੇ ਸਕੂਲ ਅਤੇ ਹਸਪਤਾਲ ਅਤੇ ਬੱਸ ਸੇਵਾ ਪ੍ਰਦਾਨ ਕੀਤੀ ਗਈ ਹੈ।'' ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਾਂ ਪੰਜਾਬ ਦੀਆਂ ਔਰਤਾਂ ਨੂੰ ਮੁਫ਼ਤ ਸਹੂਲਤਾਂ ਦੇ ਨਾਲ ਨਾਲ ਆਰਥਿਕ ਮਦਦ ਵੀ ਦਿੱਤੀ ਜਾਵੇਗੀ।

ਇਸ ਸਮੇਂ ਬੀਬਾ ਰਾਜਬੀਰ ਕੌਰ ਨੇ ਆਸ਼ਾ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਅਰਵਿੰਦ ਕੇਜਰੀਵਾਲ ਨੂੰ ਜਾਣਕਾਰੀ ਦਿਤੀ। ਜਦੋਂ ਕਿ ਆਂਗਣਵਾੜੀ ਆਗੂ ਪਰਮਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਮਿਲਦੀ ਬਹੁਤ ਘੱਟ ਤਨਖ਼ਾਹ, ਟੀਕਾਕਰਨ ਨਾ ਹੋਣ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਮਰਨ ਵਾਲੀਆਂ ਵਰਕਰਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਨਾ ਦੇਣ ਬਾਰੇ ਜਾਣਕਾਰੀ ਦਿੱਤੀ।

Arvind Kejriwal Meets Anganwadi and Asha WorkersArvind Kejriwal Meets Anganwadi and Asha Workers

'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ''ਹੋਰਨਾਂ ਪਾਰਟੀਆਂ ਵਾਂਗ ਅਸੀਂ ਆਰਾਮਦਾਇਕ ਕਮਰਿਆਂ ਵਿੱਚ ਬੈਠ ਕੇ ਚੋਣ ਮਨੋਰਥ ਪੱਤਰ ਨਹੀਂ ਬਣਾਉਂਦੇ, ਸਗੋਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੁੱਦਿਆਂ ਨੂੰ ਜਾਣਨ ਲਈ ਉਨ੍ਹਾਂ ਕੋਲ ਜਾਂਦੇ ਹਾਂ। ਸਰਕਾਰ ਬਣਨ 'ਤੇ ਆਪਾਂ ਮਿਲ ਕੇ ਸੱਤਾ ਦੀ ਵਰਤੋਂ ਲੋਕਾਂ ਨਾਲ ਸਾਂਝੇ ਕੀਤੇ ਮਾਮਲਿਆਂ ਨੂੰ ਹੱਲ ਕਰਾਂਗੇ।''

ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਧਰਮ ਅਤੇ ਜਾਤ ਆਧਾਰ ਨਫ਼ਰਤ ਦੀ ਰਾਜਨੀਤੀ ਕਰਦੀਆਂ ਹਨ, ਪਰ 'ਆਪ' ਲੋਕਾਂ ਦੇ ਵਿਕਾਸ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਅੱਜ ਲੋਕ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਕਰਦੇ, ਪਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਲਈ ਕੰਮ ਕਰਕੇ ਅਜਿਹੀ ਧਾਰਨਾ ਨੂੰ ਬਦਲਿਆ ਹੈ। ਮਾਨ ਨੇ ਸਰਕਾਰ ਵਲੋਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ 'ਤੇ ਪੰਜਾਬ ਭਰ ਲਾਠੀਚਾਰਜ ਕਰਨ ਦੀ ਸਖ਼ਤ ਅਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਉਹ (ਮਾਨ) ਆਪਣੀ ਆਵਾਜ਼ ਅਤੇ ਚਿਹਰਾ ਦੀ ਵਰਤੋਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕਰਦੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement