ਦਰਬਾਰ ਸਾਹਿਬ ਬੇਅਦਬੀ ਮਾਮਲਾ : ਦੋਸ਼ੀ ਦੀ ਪਛਾਣ ਦੱਸਣ ਵਾਲੇ ਨੂੰ ਮਿਲੇਗਾ ਪੰਜ ਲੱਖ ਦਾ ਇਨਾਮ
Published : Dec 25, 2021, 6:08 pm IST
Updated : Dec 25, 2021, 6:08 pm IST
SHARE ARTICLE
Beadbi Case: Whoever reveals the identity of the accused will get reward of Rs 5 lakh
Beadbi Case: Whoever reveals the identity of the accused will get reward of Rs 5 lakh

ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ 

ਅੰਮ੍ਰਿਤਸਰ : ਬੀਤੇ ਦਿਨੀ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ਜਿਸ ਦੇ ਚਲਦਿਆਂ ਹੁਣ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਇਕ ਐਲਾਨ ਕੀਤਾ ਗਿਆ ਹੈ ਕਿ ਜਿਹੜਾ ਵੀ ਉਕਤ ਵਿਅਕਤੀ ਬਾਰੇ ਕੋਈ ਜਾਣਕਾਰੀ ਦੇਵੇਗਾ ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿਤਾ ਜਾਵੇਗਾ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ,''  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਰੁਪਏ ਦਾ ਇਨਾਮ।

Beadbi Case: Whoever reveals the identity of the accused will get reward of Rs 5 lakhBeadbi Case: Whoever reveals the identity of the accused will get reward of Rs 5 lakh

ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਾਨਵਤਾ ਦੇ ਅਧਿਆਤਮਕ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 18 ਦਸੰਬਰ 2021 ਨੂੰ ਇਕ ਦੁਸ਼ਟ ਵਿਅਕਤੀ ਵਲੋਂ ਕੀਤੀ ਗਈ ਬੇਅਦਬੀ ਕਰਨ ਦੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਵਲੋਂ ਕੀਤੇ ਦੀ ਸਜ਼ਾ ਦੇ ਦਿਤੀ, ਪਰੰਤੁ ਇਸ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਤੇ ਉਸ ਦੇ ਪਰਿਵਾਰ ਬਾਰੇ ਜਾਣਕਾਰੀ ਬੇਹੱਦ ਜ਼ਰੂਰੀ ਹੈ।

SGPCSGPC

ਇਸ ਇਸ਼ਤਿਹਾਰ ਵਿਚ ਦੋਸ਼ੀ ਵਿਅਕਤੀ ਦੀ ਤਸਵੀਰ ਦਿਤੀ ਜਾ ਰਹੀ ਹੈ, ਜਿਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਲੱਖ ਰੁਪਏ ਦਾ ਇਨਾਮ ਦਿਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ। ਜਾਣਕਾਰੀ ਦੇਣ ਲਈ ਸੰਪਰਕ ਨੰਬਰ: 98030-00313, 99142-46207 ਅਤੇ 0183-2553956 -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।''
ਦੱਸ ਦੇਈਏ ਕਿ ਇਹ ਇਸ਼ਤਿਹਾਰ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੇ ਹਸਤਾਖ਼ਰਾਂ ਹੇਠ ਜਾਰੀ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement