
ਦੋਹਾਂ ਨੂੰ ਅੱਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਡਿਊਟੀ ਮੈਜਿਸਟ੍ਰੇਟ ਮੰਦਿਰਾ ਦੱਤਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਲੁਧਿਆਣਾ - ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਪੁਲਿਸ ਨੇ ਕੁੱਝ ਸਮਾਂ ਪਹਿਲਾਂ ਮੁਲਜ਼ਮ ਗਗਨਦੀਪ ਦੇ ਪਰਿਵਾਰ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਸੀ ਤੇ ਹੁਣ ਇਸ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਦੋਹਾਂ ਨੂੰ ਅੱਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਡਿਊਟੀ ਮੈਜਿਸਟ੍ਰੇਟ ਮੰਦਿਰਾ ਦੱਤਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
Ranjit Chita and Sukhwinder Singh get 7 days police remand
ਦੋਵਾਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ। ਸੁਖਵਿੰਦਰ ਸਿੰਘ 39 ਸਾਲ ਵਾਸੀ ਰਾਣਾ ਖੁਰਦ ਅਤੇ ਰਣਜੀਤ ਸਿੰਘ 54 ਸਾਲ ਦਾ ਹੈ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਇਸ ਮਾਮਲੇ ਵਿਚ ਲਗਾਤਾਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਵੱਡੇ ਖੁਲਾਸੇ ਹੋ ਰਹੇ ਹਨ। ਪੁਲਿਸ ਨੇ ਗਗਨਦੀਪ ਦੇ ਪਰਿਵਾਰ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ ਤੇ ਉਹਨਾਂ ਤੋਂ ਵੀ ਪੁੱਛਗਿੱਛ ਹੋ ਰਹੀ ਹੈ। ਇਸ ਮਾਮਲੇ ਵਿਚ ਗਗਨਦੀਪ ਦੇ ਹੋਰ ਵੀ ਕਈ ਕਰੀਬੀ ਗ੍ਰਿਫ਼ਤਾਰ ਕੀਤੇ ਗਏ ਹਨ।